ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸੀ. ਬੀ. ਐਸ. ਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਈ-ਕਾਮਰਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸੀ ਨਾਲ ਸੰਬੰਧਤ ਵਰਕਸ਼ਾਪ ਲਗਾਈ
ਮੋਗਾ, 27 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਈ-ਕਾਮਰਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸੀ ਨਾਲ ਸਬੰਧਤ ਵਰਕਸ਼ਾਪ ਲਗਾਈ ਗਈ। ਏ. ਸੀ. ਐਲ. ਡਿਜ਼ੀਟਲ ਕੰਪਨੀ ਤੋਂ ਆਈ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੈਂਕਾਂ ਦੇ ਕੰਮਾਂ ਬਾਰੇ, ਈ ਮਨੀ ਬਾਰੇ ਜਿਸ ਡੈਬਿਟ, ਕ੍ਰੈਡਿਟ ਕਾਰਡ ਦੀ ਵਰਤੋਂ ਬਾਰੇ, ਨੈਟ ਬੈਂਕਿੰਗ ਬਾਰੇ ਜਾਣਕਾਰੀ ਦਿੱਤੀ ਕਿ ਅਸੀਂ ਕਿਸ ਤਰੀਕੇ ਨਾਲ ਪੈਸੇ ਇੱਕ ਖਾਤੇ ਵਿੱਚੋਂ ਦੂਜੇ ਖਾਤੇ ਵਿੱਚ ਭੇਜ ਸਕਦੇ ਹਾਂ। ਆਰਟੀਫਿਸ਼ਲ ਇੰਟੈਲੀਜੈਂਸੀ ਵਿੱਚ ਉਨ੍ਹਾਂ ਨੇ ਦੱਸਿਆ ਕਿ ਸਾਡੇ ਮਨੁੱਖੀ ਜੀਵਨ ਵਿੱਚ ਕੀ ਮਹੱਤਤਾ ਹੈ ਦਿਨੋਂ ਦਿਨ ਕਿਵੇਂ ਇਹ ਸਾਡੇ ਜੀਵਨ ਦਾ ਭਾਗ ਬਣਦੀ ਜਾ ਰਹੀ ਹੈ। ਉਨ੍ਹਾਂ ਨੇ ਬਾਹਰਲੇ ਮੁਲਕਾਂ ਦੀਆਂ ਉਦਾਹਰਣਾਂ ਦਿੰਦੇ ਹੋਏ ਦੱਸਿਆ ਕਿ ਉਥੇ ਕਿਵੇਂ ਵਰਤੋਂ ਕੀਤੀ ਜਾ ਰਹੀ ਹੈ ਅਤੇ ਸਾਡੇ ਮੁਲਕ ਵਿਚ ਵੀ ਇਸਦੀ ਸਹੀ ਤਰੀਕੇ ਨਾਲ ਵਰਤੋਂ ਹੋ ਸਕਦੀ ਹੈ। ਸਾਡੇ ਮੁਲਕ ਵਿਚ ਆਟੋਮੈਟਿਕ ਮਸ਼ੀਨਾਂ, ਅਲੈਕਸਾ ਅਤੇ ਆਟੋਮੈਟਿਕ ਕਾਰਾਂ ਵਿਚ ਇਸ ਦੀ ਵਰਤੋਂ ਹੋ ਰਹੀ ਹੈ ਜਿਸ ਨੇ ਮਨੁੱਖੀ ਜੀਵਨ ਨੂੰ ਹੋਰ ਵੀ ਸੁਖਾਲਾ ਬਣਾ ਦਿੱਤਾ ਹੈ। ਬਾਹਰਲੇ ਮੁਲਕਾਂ ਵਿੱਚ ਏ. ਆਈ. ਦੀ ਵਰਤੋਂ ਕਰਦੇ ਹੋਏ ਮਿਲ ਰਹੀ ਹੈ। ਇਸ ਵਰਕਸ਼ਾਪ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਹੁਮੁੱਲੀ ਜਾਣਕਾਰੀ ਮਿਲੀ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਸਕੂਲਾਂ ਦੇ 15 ਅਧਿਆਪਕਾਂ ਨੇ ਭਾਗ ਲਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਇਹ ਵਰਕਸ਼ਾਪ ਉਨ੍ਹਾਂ ਦੇ ਦੈਨਿਕ ਜੀਵਨ ਵਿਚ ਲਾਹੇਵੰਦ ਸਾਬਤ ਹੋਵੇਗੀ। ਇਸ ਵਰਕਸ਼ਾਪ ਵਿੱਚ ਕਾਮਰਸ ਅਤੇ ਆਈ. ਟੀ. ਦੇ ਵਿਦਿਆਰਥੀਆਂ ਨੇ ਭਾਗ ਲਿਆ।