ਗੁਰਵੰਤ ਸਿੰਘ ਸੋਸਣ ਆਮ ਆਦਮੀ ਪਾਰਟੀ ਦੇ ਹਲਕਾ ਮੋਗਾ ਦੇ ਦਿਹਾਤੀ ਯੂਥ ਪ੍ਰਧਾਨ ਨਿਯੁਕਤ

*ਭਗਵੰਤ ਮਾਨ ਸਰਕਾਰ ਵੱਲੋਂ ਵੱਲੋਂ ਵਰਕਰਾਂ ਤੇ ਅੋਹਦੇਦਾਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 28 ਮਈ (jashan  )-ਅੱਜ ਗੁਰਵੰਤ ਸਿੰਘ ਪਿੰਡ ਸੋਸਣ ਨੂੰ ਹਲਕਾ ਮੋਗਾ ਦੇ ਆਮ ਆਦਮੀ ਪਾਰਟੀ ਦੇ ਦਿਹਾਤੀ ਯੂਥ ਪ੍ਰਧਾਨ ਦੇ ਅੋਹਦੇ ਵਜੋਂ ਨਵਾਜਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵਨਿਯੁਤ ਦਿਹਾਤੀ ਯੂਥ ਪ੍ਰਧਾਨ ਗੁਰਵੰਤ ਸਿੰਘ ਨੂੰ ਨਿਯੁਕਤੀ ਪੱਤਰ ਸੌਪਿਆ ਗਿਆ।  ਇਸ ਮੌਕੇ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ  ਚੇਅਰਮੈਨ ਹਰਮਨਜੀਤ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੋਹਦੇਦਾਰਾਂ ਤੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਅੱਜ ਹਰ ਵਰਗ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਤੇ ਨਵਨਿਯੁਕਤ ਦਿਹਾਤੀ ਯੂਥ ਪ੍ਰਧਾਨ ਗੁਰਵੰਤ ਸਿੰਘ ਸੋਸਣ ਨੇ ਕਿਹਾ ਕਿ ਜੋ ਉਹਨਾਂ ਨੂੰ ਪਾਰਟੀ ਵੱਲੋਂ ਜੁੰਮੇਵਾਰੀ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।