ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-30 ਵਿਚ ਮੁੱਹਲਾ ਨਿਵਾਸੀਆਂ ਦੀਆ ਸੁਣਿਆ ਜਨ ਸਮੱਸਿਆਵਾਂ

ਮੋਗਾ, 29 ਮਈ (ਜਸ਼ਨ):-ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਾਰਡ ਨੰਬਰ-30 ਵਿਖੇ ਕੌਸਲਰ ਬੂਟਾ ਸਿੰਘ ਅਤੇ ਮੁੱਹਲਾ ਨਿਵਾਸੀਆਂ ਨਾਲ ਮੀਟਿੰਗ ਕਰਕੇ ਗੱਲਬਾਤ ਕੀਤੀ ਗਈ। ਇਸ ਤੋਂ ਪਹਿਲਾ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਕੌਸਲਰ ਬੂਟਾ ਸਿੰਘ ਤੇ ਵਾਰਡ ਨਿਵਾਸੀਆਂ ਨੇ ਫੁੱਲਾਂ ਦੇ ਬੁਕੇਂ ਦੇ ਕੇ ਸੁਆਗਤ ਕੀਤਾ।  ਇਸ ਮੌਕੇ ਗੱਲਬਾਤ ਕਰਦਿਆ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ  ਵਾਰਡ ਨਿਵਾਸੀਆਂ ਦੀਆਂ ਸੱਮਸਿਆਵਾ ਨੂੰ ਸੁਣਿਆ ਗਿਆ ਅਤੇ ਜਲਦੀ ਹੀ ਮੁੱਹਲਾ ਨਿਵਾਸੀਆ ਨੂੰ ਦਰਵੇਸ਼ ਆ ਰਹੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਵਾਰਡ ਨਿਵਾਸੀਆਂ ਨੂੰ ਪੇਸ਼ ਆਉਣ ਵਾਲੀ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੋਗਾ ਹਲਕੇ ਦੇ ਵਾਰਡਾਂ ਵਿਚ ਵਿਕਾਸ ਕਾਰਜ਼ ਜਾਰੀ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਸੱਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹਨਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਜਿਸਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟ ਲਿਆ ਕੇ ਹਲਕੇ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਇਸ ਮੌਕੇ ਤੇ ਕੌਸਲਰ ਬੂਟਾ ਸਿੰਘ ਅਤੇ ਵਾਰਡ ਨਿਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਦਾ ਹੱਲ ਕਰਨ ਤੇ ਧੰਨਵਾਦ ਕੀਤਾ।