ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-11 ਵਿਖੇ, ਇੰਟਰਲਾਕ ਟਾਈਲਾਂ ਦੇ ਕੰਮ ਦਾ ਕੀਤਾ ਉਦਘਾਟਨ
ਮੋਗਾ, 29 ਮਈ (ਜਸ਼ਨ):-ਅੱਜ ਮੋਗਾ ਦੇ ਕੌਸਲਰ ਰੀਟਾ ਚੋਪੜਾ ਦੇ ਵਾਰਡ ਨੰਬਰ-11, ਡਾ. ਧਾਲੀਵਾਲ ਵਾਲੀ ਗਲੀ ਨੇੜੇ ਮੈਜਿਸਟਿਕ ਰੋਡ ਵਿਖੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਮੌਕੇ ਤੇ ਨਗਰ ਨਿਗਮ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ, ਕੌਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੌਸਲਰ ਜਗਸੀਰ ਸਿੰਘ ਹੁੰਦਲ, ਕੌਸਲਰ ਗੌਰਵ ਗੁਪਤਾ, ਕੌਸਲਰ ਭਰਤ ਗੁਪਤਾ, ਕੌਸਲਰ ਬਲਜੀਤ ਸਿੰਘ ਚਾਨੀ, ਸੋਨੀਆ ਢੰਡ, ਗੌਰਵ ਗਰਗ ਅਤੇ ਵਲੰਟੀਅਰ ਹਾਜ਼ਰ। ਇਸ ਮੌਕੇ ਤੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-11 ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟ ਲਿਆ ਕੇ ਮੋਗਾ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਮੋਗਾ ਸ਼ਹਿਰ ਦੇ ਵਾਰਡਾਂ ਵਿਖੇ ਵਿਕਾਸ ਕਾਰਜ਼ ਯੁੱਧ ਪੱਧਰ ਤੇ ਜ਼ਾਰੀ ਹਨ। ਉਹਨਾਂ ਕਿਹਾ ਕਿ ਵਾਰਡਾਂ ਦਾ ਸਰਵਪੱਖੀ ਤੇ ਪਹਿਲ ਦੇ ਆਧਾਰ ਤੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਜਿਸਦਾ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ। ਇਸ ਮੌਕੇ ਤੇ ਵਾਰਡ ਨਿਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਿਕਾਸ ਕਾਰਜ਼ ਦੀ ਸ਼ੁਰੂਆਤ ਕਰਨ ਤੇ ਧੰਨਵਾਦ ਕੀਤਾ।