ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ ਹਿੱਤ, ਲੱਕੜ ਮੰਡੀ ਮੋਗਾ ‘ਚ ਲਗਾਇਆ ਜਾਗਰੂਕਤਾ ਸੈਮੀਨਾਰ
ਮੋਗਾ, 30 ਮਈ (ਜਸ਼ਨ) ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਲੱਕੜ ਮੰਡੀ ਮੋਗਾ ਦੇ ਆੜਤੀ,ਮਜਦੂਰ, ਵਪਾਰੀ ਅਤੇ ਡਰਾਈਵਰਾ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਲੇਨ ਡਰਾਈਵਿੰਗ ਸੰਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਵਹੀਕਲਾਂ ਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਗਈ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ । ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਆਦਿ ਹਾਜ਼ਰ ਸਨ ।