ਐਜੂਕੇਸ਼ਨ ਕਾਲਜ, ਸੁਖਾਨੰਦ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
ਮੋਗਾ/ਸੁਖਾਨੰਦ(ਜਸ਼ਨ): ਸੰਤ ਬਾਬਾ ਕੁਲਵੰਤ ਸਿੰਘ ਦੀ ਕੁਸ਼ਲ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਸੁਖਾਨੰਦ(ਮੋਗਾ) ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਲਈ ਬੂਟੇ ਲਗਵਾਏ ਗਏ।ਰੈੱਡ ਰਿਬਨ ਕਲੱਬ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਰੁੱਖਾਂ ਦੀ ਮਹੱਤਤਾ ਸਮਝਾਉਂਦਿਆਂ ਦੱਸਿਆ ਕਿ ਰੁੱਖ ਮਨੁੱਖ ਨੂੰ ਸਾਹ ਲੈਣ ਲਈ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਨਾਲ ਹੀ ਭੋਂ-ਖੋਰ ਵੀ ਰੋਕਦੇ ਹਨ।ਇਹ ਵਾਤਾਵਰਨ ਦਾ ਸੰਤੁਲਨ ਕਾਇਮ ਰੱਖਣ ਲਈ ਅਤਿ ਜ਼ਰੂਰੀ ਹਨ।ਉਨ੍ਹਾਂ ਨੇ ਨਾਲ ਹੀ ਦਰੱਖਤਾਂ ਦੀ ਵਧ ਰਹੀ ਕਟਾਈ ਉੱਪਰ ਚਿੰਤਾ ਪ੍ਰਗਟ ਕੀਤੀ ਅਤੇ ਵਿਦਿਆਰਥਣਾਂ ਨੂੰ ਆਪਣੇ ਆਲੇ- ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੰਸਥਾ ਦੀ ਸਮੂ੍ਹਹ ਮੈਨੇਜਮੈਂਟ ਕਮੇਟੀ, ਪਿ੍ਰੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।