ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰ ਗੌਰਵ ਗੁਪਤਾ ਗੁੱਡੂ, ਹਰੀ ਰਾਮ, ਬੂਟਾ ਸਿੰਘ ਅਤੇ ਭਾਜਪਾ ਕੌਸਲਰ ਕੁਲਵਿੰਦਰ ਕੌਰ ਆਪ ਵਿਚ ਹੋਈ ਸ਼ਾਮਲ
*ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਕੌਸਲਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 3 ਜੂਨ (ਜਸ਼ਨ):-ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰ ਗੌਰਵ ਗੁਪਤਾ ਗੁੱਡੂ, ਕੌਸਲਰ ਹਰੀ ਰਾਮ, ਕੌਸਲਰ ਬੂਟਾ ਸਿੰਘ ਅਤੇ ਭਾਜਪਾ ਦੀ ਮਹਿਲਾ ਆਗੂ ਤੇ ਕੌਸਲਰ ਕੁਲਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਜਿਨ੍ਹਾਂ ਨੂੰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਿਵਾਲ ਸਤਾਨ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾੇਰੇ ਵਾਲਾ ਨੇ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਤੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਕੌਸਲਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਕਰਵਾਉਣਾ ਹੀ ਉਹਨਾਂ ਦਾ ਮੁੱਖ ਟੀਚਾ ਹੈ। ਪਾਰਟੀ ਹਾਈਕਮਾਨ ਦਾ ਫੈਸਲਾ ਸਾਰਿਆ ਲਈ ਇਕ ਸਨਮਾਨ ਹੋਵੇਗਾ। ਇਸ ਮੌਕੇ ਤੇ ਕੌਸਲਰ ਗੌਰਵ ਗੁਪਤਾ ਗੁੱਡੂ, ਕੌਸਲਰ ਹਰੀ ਰਾਮ, ਕੌਸਲਰ ਬੂਟਾ ਸਿੰਘ ਤੇ ਕੌਸਲਰ ਕੁਲਵਿੰਦਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਨੂੰ ਜੁਆਇਨ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਵਲੋਂ ਜੋ ਜੁੰਮੇਵਾਰੀ ਉਹਨਾਂ ਨੂੰ ਸੌਪੀ ਜਾਵੇਗੀ ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕੌਸਲਰ, ਸ਼ਹਿਰ ਨਿਵਾਸੀ, ਪਾਰਟੀ ਦੇ ਅੋਹਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।