ਇਕ ਹੋਰ ਕੌਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ,ਅੱਜ ਭਲਕ ਧਮਾਕਾ ਹੋਵੇਗਾ, ਮੋਗਾ ਦੀ ਸਿਆਸਤ 'ਚ

ਮੋਗਾ, 6 ਜੂਨ (ਜਸ਼ਨ )-ਮੁੱਖ ਮਤਰੀ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ-45 ਦੇ ਕੌਸਲਰ ਮਨਦੀਪ ਕੌਰ  ਆਪਣੇ ਪਤੀ ਜਗਦੀਪ ਸਿੰਘ ਜੱਗੂ  ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ  ਜਿਨ੍ਹਾਂ ਨੂੰ  ਵਿਧਾਇਕਾਂ ਤੇ ਚੇਅਰਮੈਨ ਨੇ ਪਾਰਟੀ ਦਾ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦਿਆ ਸੁਆਗਤ ਕੀਤਾ | ਇਸ ਮੌਕੇ ਤੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਨੂੰ  ਵੇਖਦੇ ਹੋਏ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ  ਨੂੰ  ਲੈ ਕੇ ਕੌਸਲਰ ਪਾਰਟੀਬਾਜ਼ੀ  ਤੋਂ ਉਪਰ ਉੱਠ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆ ਨੂੰ  ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਤੇ ਜਗਦੀਪ ਸਿੰਘ ਜੱਗੂ ਤੇ ਉਸਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਪੱਖੀ ਸੋਚ ਨੂੰ  ਵੇਖਦੇ ਹੋਏ ਪਾਰਟੀ ਵਿਚ ਸ਼ਾਮਲ ਹੋਏ ਹਨ, ਜੋ ਉਹਨਾਂ ਨੂੰ  ਪਾਰਟੀ ਜੁੰਮੇਵਾਰੀ ਸੌਪੇਗੀ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ਼ ਮੌਕੇ  ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਔਹਦੇਦਾਰ  ਹਾਜ਼ਰ ਸਨ |