ਪਿੰਡ ਸਲ੍ਹੀਣਾ ਦੇ ਅਕਾਲੀ ਦਲ ਦਾ ਸਾਬਕਾ ਸਰਪੰਚ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

ਮੋਗਾ, 6 ਜੂਨ( ਜਸ਼ਨ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਅੱਜ ਪਿੰਡ ਸਲ੍ਹੀਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਜੱਸਾ ਅਤੇ ਪੰਚਾਇਤ ਮੈਂਬਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਜਿਨ੍ਹਾਂ ਨੂੰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿਚ ਸੁਆਗਤ ਕਰਦੇ ਹੋਏ ਸਨਮਾਨਤ ਕੀਤਾ। ਇਸ ਮੌਕੇ ਤੇ  ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਕੌਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੌਸਲਰ ਪਾਇਲ ਗਰਗ ਦੇ ਪਤੀ ਗੌਰਵ ਗਰਗ, ਕੁਲਵਿੰਦਰ ਸਿੰਘ ਤਾਰੇਵਾਲਾ ਦੇ ਇਲਾਵਾ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ, ਵਲੰਟੀਅਰ ਅਤੇ ਅੋਹਦੇਦਾਰ ਹਾਜ਼ਰ ਸਨ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਹਰ ਵਰਗ ਬੀਤੀ ਸਰਕਾਰਾਂ ਦੀਆਂ ਨੀਤੀਆਂ ਤੋਂ ਦੁੱਖੀ ਹੋ ਕੇ ਆਮ ਆਦਮੀ ਪਾਰਟੀ ਨਾਲ ਧੜਾ ਧੜ ਜੁੜ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਹਲਕੇ ਦੇ ਪਿੰਡ ਅਤੇ ਸ਼ਹਿਰ ਨਿਵਾਸੀਆਂ ਨੂੰ ਸਮੱਸਿਆਵਾ ਪੇਸ਼ ਆਉਂਦੀਆ ਹਨ ਉਹਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਜਿਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।