ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਰਾਧਾ ਵੱਲਭ ਮੰਦਰ ਕਮੇਟੀ ਨੇ ਕੀਤਾ ਸਨਮਾਨਤ
ਮੋਗਾ, 10 ਜੂਨ ( jashan )-ਸ਼ਹਿਰ ਦੇ ਦੱਤ ਰੋਡ ਤੇ ਸਥਿਤ ਰਾਧਾ ਵੱਲਭ ਮੰਦਰ ਕਮੇਟੀ ਵਿਚ ਮੰਦਰ ਵੱਲੋਂ ਜਾਰੀ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ ਤੇ ਪੁੱਜੀ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦਾ ਮੰਦਰ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੰਦਰ ਵਿਚ ਮੱਥਾ ਟੇਕਿਆ ਤੇ ਭਗਵਾਨ ਸ਼ਿਵ ਤੇ ਮਾਂ ਦੁਰਗਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਦਰ ਕਮੇਟੀ ਦੀ ਪ੍ਰਧਾਨ ਰੀਟਾ ਸਾਹਨੀ, ਐਨ.ਜੀ.ਓ. ਐਸ.ਕੇ.ਬਾਂਸਲ, ਪੰਡਤ ਸਤਿਆਵਾਨ ਸ਼ਰਮਾ ਅਤੇ ਹੋਰ ਅੋਹਦੇਦਾਰਾਂ ਵੱਲੋਂ ਸਨਮਾਨ ਚਿੰਨ੍ਹ ਤੇ ਸਿਰੋਪਾ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾਨੇ ਮੰਦਰ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਪੰਡਤ ਸਤਿਆਵਾਨ ਸ਼ਰਮਾ ਨੇ ਸ਼੍ਰੀਮਦ ਭਾਗਵਤ ਕਥਾ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ