ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਚੁਣਿਆ ਗਿਆ,ਯੂਥ ਵਿੰਗ ਪੰਜਾਬ ਦਾ ਪ੍ਰਧਾਨ,ਮੋਗਾ ਜ਼ਿਲ੍ਹੇ ਵਿਚ ਖੁਸ਼ੀ ਦੀ ਲਹਿਰ

ਮੋਗਾ/ਧਰਮਕੋਟ, 12 ਜੂਨ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ । ਦਰਅਸਲ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਮਜ਼ਬੂਤੀ ਲਈ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਪਰ ਸੂਬੇ ਦੇ ਨੌਜਵਾਨ ਅਤੇ ਇਮਾਨਦਾਰ ਆਗੂਆਂ ਨੂੰ ਨਿਯੁਕਤ ਕੀਤਾ ਗਿਆ ਹੈ । 
ਨਵੀਂ ਜ਼ਿੰਮੇਵਾਰੀ ਸੰਭਾਲਣ ਜਾ ਰਹੇ ਸਮੂਹ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵਧਾਈ ਦਿੱਤੀ ਅਤੇ ਨਾਲ ਹੀ ਨਸੀਹਤ ਦਿੰਦਿਆਂ ਪਾਰਟੀ ਅਤੇ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। 
ਆਪ ਵੱਲੋਂ ਪੰਜਾਬ ਇਕਾਈ ਦੇ ਸੰਗਠਿਤ ਢਾਂਚੇ ਦਾ ਵਿਸਤਾਰ ਕਰਦਿਆਂ ਪੰਜਾਬ ਦੇ ਹਰ ਘਰ ਤੱਕ ਪਾਰਟੀ ਅਤੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੰਮਾਂ ਨੂੰ ਪਹੁੰਚਾਉਣ ਲਈ ਵੱਖ-ਵੱਖ ਅਹੁਦਿਆਂ ਉੱਪਰ ਨਿਯੁਕਤੀ ਕੀਤੀ ਗਈ ਹੈ। ਜਿਸ ਵਿੱਚ ਸ੍ਰੀ ਬੁੱਧ ਰਾਮ ਨੂੰ ਸੂਬੇ ਦੇ ਵਰਕਿੰਗ ਪ੍ਰੈਜ਼ੀਡੈਂਟ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਟੇਟ ਵਾਈਸ ਪ੍ਰੈਜ਼ੀਡੈਂਟ, ਜਸਵੀਰ ਸਿੰਘ ਰਾਜਾ ਗਿੱਲ ਸਟੇਟ ਵਾਈਸ ਪ੍ਰੈਜ਼ੀਡੈਂਟ, ਜਗਦੀਪ ਸਿੰਘ ਕਾਕਾ ਬਰਾੜ ਸਟੇਟ ਵਾਈਸ ਪ੍ਰੈਜ਼ੀਡੈਂਟ, ਤਰੁਣਪ੍ਰੀਤ ਸਿੰਘ ਸੋਂਧ ਸਟੇਟ ਵਾਈਸ ਪ੍ਰੈਜ਼ੀਡੈਂਟ, ਜਗਰੂਪ ਸਿੰਘ ਸੇਖਵਾਂ ਸੂਬਾ ਜਰਨਲ ਸੈਕਟਰੀ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸੂਬੇ ਦੇ ਯੂਥ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ।