ਪੁਰਾਣੀ ਸਬਜੀ ਮੰਡੀ ਦੀ 40 ਸਾਲਾਂ ਪੁਰਾਣੀ ਮੰਗ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੀਤਾ ਮਨਜੂਰ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
*ਪੰਜਾਬ ਦੀ ਮਾਨ ਸਰਕਾਰ ਤੋਂ ਖੋਖਿਆਂ ਦੀ ਮੰਗ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ
ਮੋਗਾ, 16 ਜੂਨ (jashan )-ਮੋਗਾ ਦੀ ਪੁਰਾਣੀ ਸਬਜੀ ਮੰਡੀ ਦੇ ਦੁਕਾਨਦਾਰਾਂ ਦੀ 40 ਸਾਲਾਂ ਤੋਂ ਬਿਜਲੀ ਕੁਨੈਕਸ਼ਨ ਅਤੇ ਹੋਰ ਮੰਗਾਂ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਨਜੂਰ ਕਰ ਲਿਆ ਹੈ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਸਰਕਾਰ ਵੱਲੋਂ ਮਨਜੂਰ ਹੋਈ ਮੰਗਾਂ ਦਾ ਪੱਤਰ ਵਪਾਰੀਆਂ ਨੂੰ ਸੌਪਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੋਗਾ ਦੀ ਪੁਰਾਣੀ ਸਬਜ਼ੀ ਮੰਡੀ ਦੀ 40 ਸਾਲਾਂ ਪੁਰਾਣੀ ਮੰਗ ਨੂੰ ਮਨਜ਼ੂਰ ਕੀਤਾ ਅਤੇ ਮੋਗਾ ਪ੍ਰਸ਼ਾਸਨ ਨੂੰ ਹਦਾਇਤ ਦਿੱਤੀਆ ਗਈਆਂ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਅੱਜ ਇਹ ਪੱਤਰ ਵਪਾਰੀਆਂ ਨੂੰ ਸੌਪਿਆ ਗਿਆ, ਤਾਂ ਕਿ ਵਪਾਰੀ ਆਪਣੇ-ਆਪਣੇ ਬਿਜਲੀ ਦੇ ਕੁਨੈਕਸ਼ਨ ਲੈ ਸਕਣ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹਨਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਰੱਖੀ ਗਈ ਖੋਖਿਆਂ ਦੀ ਮੰਗ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ। ਜਿਸਦਾ ਨਕਸ਼ਾ ਬਣ ਕੇ ਤਿਆਰ ਹੋ ਚੁੱਕਾ ਹੈ। ਮੈਂ ਪੁਰਾਣੀ ਸਬਜ਼ੀ ਮੰਡੀ ਮੋਗਾ ਦੇ ਸਾਰੇ ਵਪਾਰੀਆਂ ਨੂੰ ਮੁਬਾਰਕਬਾਦ ਦਿੰਦੀ ਹਾਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਵਿਚ ਕੀਤੇ ਗਏ ਵਾਅਦਿਆ ਨੂੰ ਇਕ-ਇਕ ਕਰਕੇ ਸਮੇਂ-ਸਮੇਂ ਤੇ ਪੂਰਾ ਕੀਤਾ ਜਾ ਰਿਹਾ ਹੈ ਤੇ ਮਾਨ ਸਰਕਾਰ ਵੱਲੋਂ ਕਿਸੇ ਨਾਲ ਵੀ ਪੱਖਪਾਤ ਨਹੀਂ ਕੀਤਾ ਜਾਂਦਾ। ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਦੀ ਸਮੱਸਿਆਵਾਂ ਪੇਸ਼ ਆਉਂਦੀਆ ਹਨ ਤਾਂ ਉਹਨਾਂ ਦੇ ਧਿਆਨ ਵਿਚ ਲਿਆਉਣ ਜਿਸਦਾ ਮਾਨ ਸਰਕਾਰ ਦੇ ਧਿਆਨ ਵਿਚ ਲਿਆ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਤੇ ਪੁਰਾਣੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਕਾਂਗਰਸ, ਅਕਾਲੀ ਦਲ ਅਤੇ ਹੋਰ ਕਈ ਸਰਕਾਰਾਂ ਆਈਆਂ, ਲੇਕਿਨ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਕਿਸੇ ਵੀ ਸਰਕਾਰ ਨੇ ਨਹੀਂ ਸੋਚਿਆ। ਜਦ ਤੋਂ ਪੰਜਾਬ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਈ ਸੀ ਉਹਨਾਂ ਵੱਲੋਂ ਮੰਗ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਧਿਆਨ ਵਿਚ ਲਿਆਂਦਾ ਗਿਆ। ਜਿਹਨਾਂ ਦੇ ਯਤਨਾਂ ਸਦਕਾ ਵਪਾਰੀਆਂ ਦੀ ਪਿਛਲੇ 40 ਸਾਲਾਂ ਦੀ ਪੁਰਾਣੀ ਮੰਗ ਨੂੰ ਮਾਨ ਸਰਕਾਰ ਵਲੋਂ ਮਨਜੂਰ ਕੀਤਾ ਗਿਆ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਤੌਰ ਤੇ ਉਹਨਾਂ ਦੀ ਮੰਗਾਂ ਨੂੰ ਮਨਜੂਰ ਕਰਨ ਤੇ ਧੰਨਵਾਦ ਕੀਤਾ।