ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਪੰਜਾਬ ਦੀ ਜੁੰਮੇਵਾਰੀ ਦੇ ਕੇ ਵੱਡੀ ਸ਼ਕਤੀ ਦਿੱਤੀ--ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 18 ਜੂਨ ( ਜਸ਼ਨ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਪੰਜਾਬ ਦੀ ਜੁੰਮੇਵਾਰੀ ਦੇ ਕੇ ਵੱਡੀ ਸ਼ਕਤੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧਰਮਕੋਟ ਦੇ ਲੋਕਾਂ ਦੇ ਹੌਸਲੇ ਨੂੰ ਵਧਾਇਆ ਹੈ ਅਤੇ ਯੂਥ ਵਿਚ ਵਿਧਾਇਕ ਲਾਡੀ ਢੋਸ ਦੇ ਸੂਬੇ ਦੇ ਯੂਥ ਵਿੰਗ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿਚ ਭਾਰੀ ਜੋਸ਼ ਤੇ ਉਤਸਾਹ ਹੈ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਸੂਬਾ ਯੂਥ ਵਿੰਗ ਦੇ ਪ੍ਰਧਾਨ ਬਣਨ ਤੇ ਉਹਨਾਂ ਦੇ ਮੋਗਾ ਵਿਖੇ ਵਿਸ਼ੇਸ਼ ਤੌਰ ਤੇ ਪੁੱਜਣ ਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕਰਨ ਦੇ ਮੌਕੇ ਤੇ ਪ੍ਰਗਟ ਕੀਤੇ। ਇਸ ਮੌਕੇ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਮੈਨ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਹਰਮਨ ਬਰਾੜ ਦੀਦਾਰੇ ਵਾਲਾ,ਸਤਵੀਰ ਸੱਤੀ ਜਲਾਲਾਬਾਦ ਪ੍ਰਧਾਨ ਟਰੱਕ ਯੂਨੀਅਨ , ਨਗਰ ਨਿਗਮ ਦੇ ਸੀਨੀ .ਡਿਪਟੀ ਮੇਅਰ ਪ੍ਰਵੀਨ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਆਪ ਦੇ ਐਸ.ਸੀ.ਵਿੰਗ ਦੇ ਪ੍ਰਧਾਨ ਪਿਆਰਾ ਸਿੰਘ ਬੱਧਨੀ ਤੋਂ ਇਲਾਵਾ ਨਗਰ ਨਿਗਮ ਮੋਗਾ ਦੇ ਕੌਸਲਰ, ਪਿੰਡਾਂ ਦੇ ਪੰਚ, ਸਰਪੰਚ ਅਤੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਿਧਾਇਕ ਲਾਡੀ ਢੋਸ ਦੇ ਪੰਜਾਬ ਯੂਥ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਰਗ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਇਕ ਲਾਡੀ ਢੋਸ ਨਿਧੜਕ ਤੇ ਇਮਾਨਦਾਰ ਆਗੂ ਹਨ, ਜਿਨ੍ਹਾਂ ਵੱਲੋਂ ਪਾਰਟੀ ਦੀ ਪਿਛਲੇ ਲੰਬੇ ਸਮੇਂ ਤੋਂ ਸੇਵਾ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀ ਮਿਹਨਤ ਦੇ ਕਾਰਨ ਹਲਕਾ ਧਰਮਕੋਟ ਦੇ ਲੋਕਾਂ ਨੇ ਉਹਨਾਂ ਨੂੰ ਵੱਡਾ ਮਾਨ ਸਨਮਾਨ ਦਿੱਤਾ ਹੈ। ਇਸ਼ ਮੌਕੇ ਤੇ ਸੂਬਾ ਯੂਥ ਵਿੰਗ ਦੇ ਪ੍ਰਧਾਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜੋ ਉਹਨਾਂ ਨੂੰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਚੇਅਰਮੈਨ ਹਰਮਨ ਬਰਾੜ ਦੀਦਾਰੇ ਵਾਲਾ ਅਤੇ ਪਾਰਟੀ ਦੇ ਸੀਨੀਅਰ ਆਗੂਆ, ਅੋਹਦੇਦਾਰਾਂ ਤੇ ਵਲੰਟੀਅਰਾਂ ਵੱਲੋਂ ਦਿੱਤਾ ਗਿਆ ਸਨਮਾਨ ਨੂੰ ਉਹ ਕਦੇ ਭੁਲਾ ਨਹੀਂ ਪਾਉਣਗੇ ਅਤੇ ਜੋ ਉਹਨਾਂ ਪਾਰਟੀ ਵੱਲੋਂ ਜੁੰਮੇਵਾਰੀ ਸੌਪੀ ਗਈ ਹੈ ਉਸਨੂੰ ਉਹ ਬੜੀ ਤਨਦੇਹੀ ਨਾਲ ਨਿਭਾਉਣਗੇ।