ਨਰਸਿੰਗ ਕਾਲਜ ਐਸੋਸੀਏਸ਼ਨ, ਸਿਆਸਤ ’ਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਲਾਡੀ ਢੋਸ ਨਾਲ ਜੋੜੇਗੀ : ਮਨਜੀਤ ਸਿੰਘ ਢਿੱਲੋਂ,ਗੁਰਦਿਆਲ ਸਿੰਘ ਬੁੱਟਰ

ਧਰਮਕੋਟ, 18 ਜੂਨ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) : -ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਅਤੇ ਉੱਪ ਪ੍ਰਧਾਨ ਸਰਪੰਚ ਗੁਰਦਿਆਲ ਸਿੰਘ ਬੁੱਟਰ ਨੇ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਜਿਨ੍ਹਾਂ ਨੂੰ ਹਾਲ ਹੀ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਨਰਸਿੰਗ ਕਾਲਜ ਐਸੋਸੀਏਸ਼ਨ ਵੱਲੋਂ ਉਨ੍ਹਾਂ ਦਾ ਜਿੱਥੇ ਸਨਮਾਨ ਕੀਤਾ ਗਿਆ, ਉਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਰਾਘਵ ਚੱਡਾ, ਸੰਦੀਪ ਪਾਠਕ ਅਤੇ ਹੋਰਨਾਂ ਸੀਨੀਅਰ ਨੇਤਾਵਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਪਾਰਟੀ ਨੇ ਸਮੇਂ ਦੀ ਨਬਜ਼ ਨੂੰ ਪਛਾਣਿਆ ਹੈ, ਕਿਉਂਕਿ ਉਹ ਨੌਜਵਾਨ ਵਰਗ ਦੀ ਅਗਵਾਈ ਕਰਨ ਵਾਲਾ ਇਕ ਧੜੱਲੇਦਾਰ ਆਗੂ ਹੈ, ਜਿਸ ਨੂੰ ਪੰਜਾਬ ਦੀ ਵਾਗਡੋਰ ਸੌਂਪੀ ਹੈ। ਉਨ੍ਹਾਂ ਕਿਹਾ ਇਨ੍ਹਾਂ ਦੀ ਨਿਯੁਕਤੀ ਦੇ ਨਾਲ ਹਨ ਨੌਜਵਾਨ ਵਰਗ ਵਿਚ ਪਾਰਟੀ ਪ੍ਰਤੀ ਸੇਵਾ ਕਰਨ ਦਾ ਜੋਸ਼ ਵਧੇਗਾ। ਆਮ ਆਦਮੀ ਪਾਰਟੀ ਨੇ ਹੁਣ ਤੱਕ ਨੌਜਵਾਨ ਵਰਗ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਰਸਿੰਗ ਕਾਲਜ ਐਜ਼ੂਕੇਸ਼ਨ ਸਿਆਸਤ ਵਿਚ ਰੁਚੀ ਰੱਖਣ ਵਾਲੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਜੋੜੇਗੀ। ਸਨਮਾਨ ਸਮਾਰੋਹ ਦੌਰਾਨ ਉਕਤ ਆਗੂਆਂ ਨੇ ਦੱਸਿਆ ਕਿ 20 ਜੂਨ ਨੂੰ ਸੀ. ਐੱਮ. ਦੀ ਯੋਗਸ਼ਾਲਾ’ ਜੋ ਕਰਵਾਈ ਜਾ ਰਹੀ ਹੈ ਉਸ ਦੇ ਲਈ ਲਾਡੀ ਢੋਸ ਅਤੇ ਦਿਸ਼ਾ-ਨਿਰਦੇਸ਼ਾਂ ਦੇ ਹੇਠ 2500 ਤੋਂ ਵੱਧ ਵਿਦਿਆਰਥੀ ਨਰਸਿੰਗ ਕਾਲਜਾਂ ਵੱਲੋਂ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਕਿਉਂਕਿ ਯੋਗ ਕਰਨ ਨਾਲ ਨਾ ਸਿਰਫ਼ ਸਰੀਰ ਤੰਦਰੁਸਤ ਰਹਿੰਦਾ ਹੈ ਸਗੋਂ ਇਸ ਨਾਲ ਸਾਡਾ ਮਨ ਵੀ ਸ਼ਾਂਤ ਰਹਿੰਦਾ ਹੈ। ਯੋਗ ਦੀ ਮਹੱਤਤਾ ਬਾਰੇ ਅੱਜ ਪੂਰੀ ਦੁਨੀਆਂ ਨੂੰ ਪਤਾ ਹੈ। ਯੋਗ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਦਾ ਇਲਾਜ ਹੈ, ਜਿਸ ਨਾਲ ਸਰੀਰ ਸਿਹਤਮੰਦ ਹੋ ਸਕਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਸ਼ਾਂਤੀ ਮਿਲਦੀ ਹੈ।