ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ਮੋਗਾ, 21 ਜੂਨ (ਜਸ਼ਨ): ਮੋਗਾ ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਯੋਗ ਦੇ ਨਾਲ ਜੋੜਨ ਲਈ ਆਨਲਾਈਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਐਕਟੀਵਿਟੀ ਕੁਆਰਡੀਨੇਟਰ ਮੋਨਿਕਾ ਸਿੱਧੂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ । ਵਿਦਿਆਰਥੀਆਂ ਨੇ ਆਪਣੇ-ਆਪਣੇ ਘਰਾਂ ਵਿਚ ਵੱਖ ਵੱਖ ਯੋਗ ਆਸਨ ਕੀਤੇ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਦਿਵਸ ਮੌਕੇ ਯੋਗ ਦਿਵਸ ਨਾਲ ਸਬੰਧਤ ਸਹੁੰ ਚੁੱਕੀ ਅਤੇ ਕੁਇਜ਼ ਵਿੱਚ ਵੀ ਭਾਗ ਲਿਆ। ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਲੇਖ ਲਿਖੇ ਅਤੇ ਉਹਨਾਂ ਦੀਆਂ ਤਸਵੀਰਾਂ ਆਪਣੇ ਅਧਿਆਪਕਾਂ ਨੂੰ ਭੇਜੀਆਂ। ਸਕੂਲ ਦੇ ਅਧਿਆਪਕਾਂ ਨੇ ਵੀ ਇਸ ਦਿਵਸ ਨਾਲ ਸਬੰਧਿਤ ਗਤੀਵਿਧੀਆਂ ਵਿਚ ਹਿੱਸਾ ਲਿਆ ।ਅਧਿਆਪਕਾਂ ਨੇ ਆਪਣੇ ਆਪਣੇ ਘਰਾਂ ਵਿੱਚ ਵੱਖ -ਵੱਖ ਯੋਗ ਆਸਣ ਕੀਤੇ । ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਾਰੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਹਰ ਇਕ ਵਿਅਕਤੀ ਨੂੰ ਤੰਦਰੁਸਤ ਜੀਵਨ ਲਈ ਯੋਗ ਨੂੰ ਜ਼ਰੂਰਅਪਣਾਉਣਾ ਚਾਹੀਦਾ ਹੈ