ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਧਰਮਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ

ਮੋਗਾ, 26 ਜੂਨ (ਜਸ਼ਨ) ਮੋਗਾ ਸ਼ਹਿਰ ਦੇ ਵਾਰਡ ਨੰ. 22 ਟੈਂਕੀ ਵਾਲੀ ਗਲੀ ’ਚ ਸਥਿਤ ਅਗਵਾੜ ਬੁੱਢੇ ਕਾ ਧਰਮਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋੋਂ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਵੀਨ ਕੁਮਾਰ ਮੱਕੜ,ਉੱਘੇ ਸਮਾਜ ਸੇਵੀ ਅਤੇ ਕੌਂਸਲਰ ਗੌਰਵ ਗੁਪਤਾ ਗੁੱਡੂ, ਕਮਲਦੀਪ ਉੱਪਲ, ਤਰਸੇਮ ਸਿੰਘ, ਜਗਸੀਰ ਸਿੰਘ, ਸੁਭਾਸ਼ ਚੰਦਰ ਉਪਲ, ਨਵੀਨ ਮਦਾਨ, ਪ੍ਰਿੰਸ ਸਦਾਨਾ, ਲਖਵਿੰਦਰ ਸਿੰਘ, ਸ੍ਰੀਨਵਾਸ, ਮਾਸਟਰ ਸੁਰੇਸ਼ ਕੁਮਾਰ, ਪੱਪੂ ਸਚਦੇਵਾ, ਵਿੱਕੀ, ਕੇਸ਼ਵ ਚੌਧਰੀ, ਸਤਵਿੰਦਰ ਸਿੰਘ, ਏ.ਐੱਸ.ਐੱਮ ਨਵੀਨ ਹਾਜ਼ਰ ਸਨ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਧਰਮਸ਼ਾਲਾ ਦੇ ਨਵੀਨੀਕਰਨ ਲਈ ਕੌਂਸਲਰ ਪ੍ਰਵੀਨ ਮੱਕੜ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਆਖਿਆ ਕਿ ਉਹ ਆਪਣੇ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਵਚਨਬੱਧ ਹੈ। ਵਿਧਾਇਕਾ ਨੇ ਆਖਿਆ ਕਿ ਆਉਣ ਵਾਲੇ ਦਿਨਾਂ ’ਚ ਉਹ ਸ਼ਹਿਰ ਦੇ ਲਈ ਹੋਰ ਵੀ ਕਈ ਵਿਕਾਸ ਕਾਰਜ ਸ਼ੁਰੂ ਕਰਵਾ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਗੱਲਾਂ ’ਚ ਨਹੀਂ ਕੰਮ ਕਰਨ ’ਤੇ ਯਕੀਨ ਰੱਖਦੇ ਹਨ। ਇਸ ਮੌਕੇ ਕੌਂਸਲਰ ਪ੍ਰਵੀਨ ਮੱਕੜ ਨੇ ਦੱਸਿਆ ਕਿ ਇਸ ਧਰਮਸ਼ਾਲਾ ਦੇ ਨਵੀਨੀਕਰਨ ਲਈ ਲਗਭਗ 10 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਨਿਵਾਸੀ ਇਸ ਧਰਮਸ਼ਾਲਾ ਨੂੰ ਹਰ ਸਮਾਗਮ ਲਈ ਵਰਤ ਸਕਦੇ ਹਨ। ਇਸ ਮੌਕੇ ਸਮੂਹ ਮੁਹੱਲਾ ਨਿਵਾਸੀਆਂ ਨੇ ਵਿਧਾਇਕਾ ਅਤੇ ਕੌਂਸਲਰ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਲਾਲ ਪੈਥ ਲੈਬ ਵੱਲੋਂ ਇਸ ਦੌਰਾਨ ਉੱਥੇ ਵੱਖ-ਵੱਖ ਬਿਮਾਰੀਆਂ ਦੀ ਜਾਂਚ ਸਬੰਧੀ ਕੈਂਪ ਲਗਾਇਆ, ਜਿਥੇ ਲੋਕਾਂ ਨੇ ਆਪਣੀ ਸਰੀਰਕ ਜਾਂਚ ਲਈ ਸੈਂਪਲ ਦਿੱਤੇ।