ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਲੀਆ ਵਾਲਾ ਵਿਖੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗਰਾਂਟ ਸੌਪੀ
*ਹਲਕੇ ਦਾ ਸਰਵਪੱਖੀ ਵਿਕਾਸ ਕਰਕੇ ਮੋਗਾ ਨੂੰ ਪੰਜਾਬ ਦਾ ਨੰਬਰ-1 ਹਲਕਾ ਬਣਾਉਣਾ ਹੀ ਮੇਰਾ ਮੁੱਖ ਟੀਚਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 28 ਜੂਨ (ਜਸ਼ਨ ) :ਹਲਕਾ ਮੋਗਾ ਦੇ ਪਿੰਡ ਕਾਲੀਏ ਵਾਲਾ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗਰਾਂਟ ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਗਰਾਮ ਪੰਚਾਇਤ ਕਾਲੀਏ ਵਾਲਾ ਨੂੰ ਸੌਪੀ | ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆ ਵੱਲੋਂ ਪੁੱਜਣ ਤੇ ਸੁਆਗਤ ਕੀਤਾ ਗਿਆ | ਇਸ ਮੌਕੇ ਤੇ ਸੰਬੋਧਨ ਕਰਦਿਆ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਪਣੇ ਹਲਕੇ ਦਾ ਸਰਵਪੱਖੀ ਵਿਕਾਸ ਕਰਕੇ ਮੋਗਾ ਨੂੰ ਪੰਜਾਬ ਦਾ ਨੰਬਰ-1 ਹਲਕਾ ਬਣਾਉਣਾ ਹੀ ਉਹਨਾਂ ਦਾ ਮੁੱਖ ਟੀਚਾ ਹੈ | ਉਹਨਾਂ ਕਿਹਾ ਕਿ ਮੋਗਾ ਸਮੇਤ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਤੋਂ ਵੱਧ ਤੋਂ ਵੱਧ ਗਰਾਂਟ ਲਿਆ ਕੇ ਹਲਕੇ ਤੇ ਮੋਗਾ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਬੱਧਨੀ, ਕੌਸਲਰ ਬਲਜੀਤ ਸਿੰਘ ਚਾਨੀ, ਕੌਸਲਰ ਕੁਲਵਿੰਦਰ ਸਿੰਘ ਚੱਕੀਆ, ਕੁਲਵਿੰਦਰ ਸਿੰਘ ਤਾਰੇਵਾਲਾ ਦੇ ਇਲਾਵਾ ਨਗਰ ਨਿਗਮ ਮੋਗਾ ਦੇ ਕੌਸਲਰ, ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ |