ਸੁਖਚੈਨ ਸਿੰਘ ਰਾਮੂੰਵਾਲੀਆ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ ਨਿਯੁਕਤ
*ਰਾਮੂੰਵਾਲੀਆ ਨੇ, ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਕੀਤਾ ਵਾਅਦਾ
ਮੋਗਾ , 29 ਜੂਨ(ਜਸ਼ਨ) ਪੰਜਾਬ ਪ੍ਰਦੇਸ਼ ਮੰਡਲ ਵਪਾਰ ਮੰਡਲ ਰਜਿ: ਦੇ ਸਟੇਟ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਆਗੂ ਸੁਖਚੈਨ ਸਿੰਘ ਰਾਮੂੰਵਾਲੀਆ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹੇ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ।ਪੰਜਾਬ ਦੇ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਨੂੰ ਉੱਚਾ ਚੁੱਕਣ ਲਈ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਕਰਕੇ ਸਾਰੇ ਵਪਾਰੀ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਆਰਥਿਕ ਹੱਲ ਕੱਢਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਪੰਜਾਬ ਪ੍ਰਧਾਨ ਅਮਿਤ ਕਪੂਰ ਨੇ ਕਿਹਾ ਕਿ ਸੁਖਚੈਨ ਸਿੰਘ ਰਾਮੂੰਵਾਲੀਆਂ ਸਮਾਜ ਵਿੱਚ ਆਪਣੀ ਚੰਗੀ ਪਕੜ ਰੱਖਦੇ ਹਨ, ਉਨ੍ਹਾਂ ਦੀ ਨਿਯੁਕਤੀ ਨਾਲ ਵਪਾਰ ਵਰਗ ਹੋਰ ਮਜ਼ਬੂਤ ਹੋਵੇਗਾ॥ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸਟੇਟ ਪ੍ਰਧਾਨ ਅਮਿਤ ਕਪੂਰ, ਸਟੇਟ ਚੇਅਰਮੈਨ ਕਰਤਾਰ ਸਿੰਘ ਜੌੜਾ,ਜਰਨਲ ਸਕੱਤਰ ਕੇ.ਕੇ.ਮਹੇਸ਼ਵਰੀ, ਰਾਜਿੰਦਰ ਕੁਮਾਰ ਅਤੇ ਉਨਾਂ ਦੀ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਵਿਸ਼ਵਾਸ ਮੇਰੇ ਤੇ ਜਿਤਾਇਆ ਹੈ, ਉਸ ਵਿਸ਼ਵਾਸ ਨੂੰ ਬਹਾਲ ਰੱਖਣ ਲਈ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਜੱਥੇਬੰਦੀ ਦੇ ਲੋਕ ਹਿੱਤੂ ਫੈਸਲਿਆਂ ਨੂੰ ਘਰ ਘਰ ਪਹੁੰਚਉਣ ਲਈ ਪਾਬੰਦ ਰਹਿਣਗੇ। ਨਵ ਨਿਯੁਕਤ ਜ਼ਿਲਾ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਕਿਹਾ ਕਿ ਸਾਰੇ ਵਪਾਰੀ ਵਰਗ ਨੂੰ ਲਾਮਬੰਦ ਕਰਨ ਲਈ ਜ਼ਲਦੀ ਹੀ ਪੰਜਾਬ ਪੱਧਰੀ ਟੀਮ ਨਾਲ ਵਿਚਾਰ ਵਟਾਂਦਰਾ ਕਰਕੇ ਜ਼ਿਲ੍ਹਾ ਭਰ ਦੀ ਨਿਯੁਕਤੀਆਂ ਕੀਤੀਆਂ ਜਾਣਗੀਆਂ! ਤਾਂ ਜ਼ੋ ਦੁਕਾਨਦਾਰ ਅਤੇ ਵਪਾਰੀ ਵਰਗ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਸਕਣ।