ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ 3 ਜੁਲਾਈ ਨੂੰ, ਪੂਰਨਮਾਸ਼ੀ ਦੇ ਦਿਹਾੜੇ ਹੋਵੇਗਾ ਅੰਮ੍ਰਿਤ ਸੰਚਾਰ

ਬਾਘਾਪੁਰਾਣਾ , 1 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ )  ਦੇਸ਼ਾਂ ਵਿਦੇਸ਼ਾਂ ਵਿਚ ਜਾਣੇ ਜਾਂਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ  ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸੋਮਵਾਰ 3 ਜੁਲਾਈ ਨੂੰ ਪੂਰਨਮਾਸ਼ੀ  ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ  ਅਸਥਾਨ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਜੀ ਵੱਲੋਂ ਮਨਾਇਆ ਜਾ ਰਿਹਾ ਹੈ।  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਦੌਰਾਨ  ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਰੱਬੀ ਬਾਣੀ ਦਾ ਕੀਰਤਨ,  ਵੱਖ ਵੱਖ ਕੀਰਤਨੀ ਜਥਿਆਂ ਵੱਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਦੁਪਹਿਰ 2 ਵਜੇ ਤੱਕ ਭਾਰੀ ਦੀਵਾਨ ਸਜਣਗੇ। ਉਹਨਾਂ ਦੱਸਿਆ ਕਿ ਪੂਰਨਮਾਸੀ ਦੇ ਦਿਹਾੜੇ  'ਤੇ ਸਤਿਕਾਰਯੋਗ  ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ ਇਸ ਕਰਕੇ ਜਿਹਨਾਂ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅਮ੍ਰਿਤ ਛੱਕਣਾ ਹੋਵੇ ਉਹ ਸਵੇਰੇ 10 ਵਜੇ ਤੱਕ ਕੇਸੀਂ  ਇਸ਼ਨਾਨ ਕਰਕੇ, ਗੁਰਦੁਆਰਾ ਸਾਹਿਬ ਵਿਖੇ ਪਹੁੰਚ ਜਾਣ ਅਤੇ ਕਕਾਰ ਗੁਰੂਘਰ ਵੱਲੋਂ ਭੇਟਾ ਰਹਿਤ ਦਿੱਤੇ ਜਾਣਗੇ ਜਦ ਕਿ  20 ਕਿਲੋਮੀਟਰ ਦੂਰੀ ਤੋਂ ਆਉਣ ਵਾਲੇ ਅਮ੍ਰਿਤ ਅਭਿਲਾਸ਼ੀਆਂ  ਨੂੰ ਕਿਰਾਇਆ ਵੀ ਦਿੱਤਾ ਜਾਵੇਗਾ। ਉਹ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ  ਕਿ ਉਹ ਸਮਾਗਮਾਂ ਵਿਚ ਸ਼ਾਮਲ ਹੋਣ ਅਤੇ ਖੰਡੇਬਾਟੇ ਦਾ ਅਮ੍ਰਿਤ ਛੱਕ ਕੇ, ਗੁਰੂ ਵਾਲੇ ਬਣਨ ਅਤੇ ਦੀਵਾਨਾਂ ਦਾ ਆਨੰਦ ਮਾਨਣ। ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੇ ਦਰਸ਼ਨ ਕਰਵਾਉਂਦੀ ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿਕ ਕਰੋ ਜੀ