ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ ਵਿੱਚ ਬਾਜ਼ੀ ਮਾਰੀ
ਮੋਗਾ, 5 ਜੁਲਾਈ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜ਼ਿਲ੍ਹੇ ਦੀ ਉੱਘੀ ਵਿਦਿਅਕ ਸੰਸਥਾ ਜੋ ਕਿ ਸਕੂਲ ਦੇ ਚੇਅਰਮੈਨ ਸ੍ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ੍ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨਵੀਆਂ ਪੈੜਾਂ ਸਥਾਪਤ ਕਰ ਰਹੀ ਹੈ ਇਸੇ ਲੜੀ ਅਧੀਨ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਹੋਏ ਸਕੇਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਐਸੋਸੀਏਸ਼ਨ ਵੱਲੋਂ 2 ਜੁਲਾਈ,2023 ਨੂੰ ਕਰਵਾਏ ਗਏ ਓਪਨ ਟੂਰਨਾਮੈਂਟ ਵਿੱਚ ਵੱਖ- ਵੱਖ ਸਕੂਲਾਂ ਦੇ 65 ਬੱਚਿਆਂ ਨੇ ਭਾਗ ਲਿਆ ਸੀ । ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਵੰਦਨਾ ਨੇ 1500 ਕੁਆਰਡ ਅਤੇ 1000 ਮੀਟਰ ਕੁਆਰਡ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀ ਜਸ਼ਨ ਨੇ 1000 ਮੀਟਰ ਅਤੇ 500 ਮੀਟਰ ਕੁਆਰਡ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀ ਸਕਸ਼ਮ ਅਰੋੜਾ 1000 ਮੀਟਰ ਇਨ ਲਾਈਨ ਅਤੇ 500 ਮੀਟਰ ਇਨਲਾਈਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। 4 ਜੁਲਾਈ 2023 ਨੂੰ ਕਰਵਾਏ ਗਏ ਟੂਰਨਾਮੈਂਟ ਵਿਚ ਵੱਖ -ਵੱਖ ਸਕੂਲਾਂ ਦੇ 80 ਬੱਚਿਆਂ ਨੇ ਭਾਗ ਲਿਆ ਸੀ ਜਿਸ ਵਿੱਚ ਵੰਦਨਾ ਨੇ 1000 ਮੀਟਰ ਕੁਆਰਡ ਵਿੱਚ ਪਹਿਲਾ ਤੇ ਜਸ਼ਨ ਨੇ 1000 ਮੀਟਰ ਕੁਆਰਡ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੇਟਿੰਗ ਐਸੋਸੀਏਸ਼ਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ ।
ਸਕੂਲ ਪੁੱਜਣ ਤੇ ਇਨ੍ਹਾਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ।ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਅਤੇ ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ , ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਤਿੰਨੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।