ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ “ਮਿਸ਼ਨ ਹਰਿਆਲੀ 2023” ਵਿੱਚ ਲਿਆ ਹਿੱਸਾ

ਮੋਗਾ,17 ਜੁਲਾਈ ( ਜਸ਼ਨ ) ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਵਿਦਿਆਰਥੀਆਂ ਵੱਲੋਂ “ਮਿਸ਼ਨ ਹਰਿਆਲੀ 2023”   ਨੂੰ  ਨੇਪਰੇ ਚਾੜ੍ਹਨ  ਇਸ ਵਿੱਚ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌੋਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ  ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਮੈਡਮ ਰਣਜੀਤ ਕੌਰ ਸੰਧੂ ਜੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ  ਮਿਸ਼ਨ ਹਰਿਆਲੀ ਨੂੰ ਜੇਕਰ ਰਹਿੰਦੀ ਦੁਨੀਆਂ ਤੱਕ ਕਾਇਮ ਰੱਖਣਾ ਹੈ ਤਾਂ ਸਾਨੂੰ ਹਰ ਸਾਲ ਜਨਮ-ਦਿਨ ਤੇ ਇੱਕ ਬੂਟਾ ਲਗਾਉਣਾ ਚਾਹੀਦਾ ਹੈ  ਅਤੇ ਉਸ ਬੂਟੇ ਦੀ ਦੇਖਭਾਲ  ਕਰਨ ਦੀ ਜਿੰਮੇਵਾਰੀ ਵੀ ਸਾਡੀ ਹੀ ਹੋਵੇਗੀ । ਇਹ ਸਾਡਾ ਫਰਜ਼ ਹੈ ਕਿ ਅਸੀ ਆਪਣੇ ਵਾਤਾਵਰਣ ਨੂੰ  ਹਰਿਆ-ਭਰਿਆ ਰੱਖੀਏ । ਮਿਸ਼ਨ ਹਰਿਆਲੀ-2023 ਦਾ ਮੁੱਢਲਾ ਮਕਸਦ ਵਾਤਾਵਰਣ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਅਤੇ ਅਤੇ ਮਾਪਿਆਂ ਨੰੁੂ ਵੀ ਸੁਚੇਤ ਕਰਨਾ ਹੈ ।ਸਾਨੂੰ ਹਰ ਇੱਕ ਨੂੰ ਵੱਧ ਤੋਂ ਵੱਧ  ਪੌਦੇ ਲਗਾਉਣੇ ਚਾਹੀਦੇ ਹਨ ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਿਸ਼ਨ ਹਰਿਆਲੀ 2023 ਸਬੰਧੀ ਜਾਗਰੂਕ ਕਰਦੇ ਹੋਏ ਆਪਣੇ ਆਲੇ-ਦੁਆਲੇ ਦੀ ਸਫਾਈ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ  ਲਈ ਪ੍ਰੇਰਿਤ ਕੀਤਾ । ਉਹਨਾਂ ਦੱਸਿਆਂ ਕਿ ਜਿਆਦਾਤਰ ਬੂਟੇ ਸਕੂਲ ਦੀ ਚਾਰਦੀਵਾਰੀ ਅੰਦਰ ਅਤੇ ਬਾਹਰ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ । ਇਸ ਮੁਹਿੰਮ ਦਾ ਹਿੱਸਾ ਬਣਨ ਲਈ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਪਾਇਆਂ ਗਿਆ । ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਜੀ ਨੇ  ਫੈਡਰੇਸ਼ਨ ਆਫ ਪਾ੍ਰਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਆਪ ਪੰਜਾਬ ਦਾ ਵੀ ਤਹਿ ਦਿਲੋ ਧੰਨਵਾਦ ਕੀਤਾ ਕਿ ਉਹਨਾਂ ਨੇ “ਮਿਸ਼ਨ ਹਰਿਆਲੀ-2023” ਮੁਹਿੰਮ ਨੂੰ ਚਲਾਉਣ ਦਾ ਉਪਰਾਲਾ ਕੀਤਾ , ਜਿਸ ਕਾਰਨ ਸਾਰੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਅਸੀ ਹਰਿਆਲੀ ਭਰਿਆ ਵਾਤਾਵਰਣ ਪ੍ਰਦਾਨ ਕਰ ਸਕੀਏ ।