ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਪ੍ਰਸੰਸਾ ਪੱਤਰ
ਮੋਗਾ, 17 ਜੁਲਾਈ ( ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ, ਜੋ ਕਿ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਰਨਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰ ਰਹੀ ਹੈ। ਇਸੇ ਲੜੀ ਅਧੀਨ ਸਕੂਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰੀਖਿਆ ਤੇ ਚਰਚਾ ਪ੍ਰੋਗ੍ਰਾਮ ਵਿੱਚ ਭਾਗ ਲਿਆ ਸੀ। ਇਹ ਪ੍ਰੋਗਰਾਮ ਦੂਰਦਰਸ਼ਨ , ਆਲ ਇੰਡੀਆ ਰੇਡੀਓ, ਯੂ ਟਿਊਬ, ਫੇਸਬੁੱਕ, ਮਾਈ ਗੌਰਮਿੰਟ. ਇਨ ਚੈਨਲ ਦੁਆਰਾ 27ਜਨਵਰੀ,2023 ਨੂੰ ਲਾਈਵ ਪ੍ਰਸਾਰਿਤ ਕੀਤਾ ਗਿਆ ਸੀ । ਇਸ ਪ੍ਰੋਗਰਾਮ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਚੈਟ ਬੋਕਸ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰੀਖਿਆ ਸੰਬੰਧੀ ਬਹੁਤ ਸਾਰੇ ਪ੍ਰਸ਼ਨ ਪੁੱਛੇ ਜਿਹਨਾਂ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਬਹੁਤ ਹੀ ਤਸੱਲੀ ਬਖਸ਼ ਜਵਾਬ ਦਿੱਤੇ। ਸਕੂਲ ਲਈ ਇਹ ਬਹੁਤ ਹੀ ਮਾਣ ਕਰਨ ਵਾਲੀ ਗੱਲ ਹੈ ਕਿ ਸਕੂਲ ਦੇ 70 ਅਧਿਆਪਕਾਂ ਅਤੇ 23 ਵਿਦਿਆਰਥੀ ਨੂੰ' ਪਰੀਕਸ਼ਾ ਤੇ ਚਰਚਾ ' ਵਿੱਚ ਭਾਗ ਲੈਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਤਰਾਂ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ।