ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ‘ਓਪਨ ਜ਼ਿਲਾ ਬੈਡਮਿੰਟਨ ਚੈਂਪਿਅਨਸ਼ਿਪ’ ‘ਚ ਮਾਰੀਆਂ ਮੱਲ਼ਾ
ਮੋਗਾ, 20 ਜੁਲਾਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਬੈਡਮਿੰਟਨ ਦੇ ਖਿਡਾਰੀਆਂ ਨੇ ਓਪਨ ਜ਼ਿਲ੍ਹਾ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਇਸ ਚੈਂਪਿਅਨਸ਼ਿਪ ਵਿੱਚ ਖਿਡਾਰੀਆਂ ਨੇ ਵੱਖ-ਵੱਖ ਉਮਰ ਕੈਟਾਗਰੀਆਂ ਅਤੇ ਖੇਡ ਕੈਟਾਗਰੀਆਂ ਅਧੀਨ ਪੁਜੀਸ਼ਨਾਂ ਹਾਸਿਲ ਕਰਕੇ ਬਲੂਮਿੰਗ ਬਡਜ਼ ਸਕੂਲ ਦੇ ਨਾਂ ਨੂੰ ਚਾਰ ਚੰਨ੍ਹ ਲਗਾ ਦਿੱਤੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਵਲੋਂ ਕੀਤਾ ਗਿਆ। ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਵਲੋਂ ਵਿਦਿਆਰਥੀਆਂ ਨੂੰ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਇਹ ਚੈਂਪਿਅਨਸ਼ਿਪ ਓਲੰਪਿਅਨ ਬਲਬੀਰ ਸਿੰਘ ਇਨਡੋਰ ਸਟੇਡਿਅਮ, ਟਾਊਨ ਹਾਲ, ਮੋਗਾ ਵਿਖੇ 16-17 ਜੁਲਾਈ ਨੂੰ ਕਰਵਾਈ ਗਈ ਸੀ। ਇਸ ਚੈਂਪਿਅਨਸ਼ਿਪ ਵਿੱਚ ਸਾਰੇ ਮੋਗਾ ਜ਼ਿਲੇ ਵਿੱਚੋਂ ਵੱਖ-ਵੱਖ ਸਕੂਲਾਂ ਅਤੇ ਵੱਖ-ਵੱਖ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਚੈਂਪਿਅਨਸ਼ਿਪ ਵਿੱਚ ਬੈਡਮਿੰਟਨ ਅੰਡਰ-15, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਸਿੰਗਲ, ਡਬਲ ਅਤੇ ਮਿਕਸਡ ਡਬਲ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀ ਚੌਥੀ ਕਲਾਸ ਦੀ ਜੈਨੀਫਰ ਨੇ ਅੰਡਰ-15 ਸਿੰਗਲ, ਮਿਕਸਡ ਡਬਲ ਅਤੇ ਡਬਲ ਵਿੱਚ ਬਾਰ੍ਹਵੀਂ ਦੀ ਅਰਸ਼ਦੀਪ ਕੌਰ ਨਾਲ ਖੇਡਦਿਆਂ ਪਹਿਲਾ ਸਥਾਨ ਅਤੇ ਅੰਡਰ-19 ਡਬਲ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਦਸਵੀਂ ਕਲਾਸ ਦੇ ਜਸ਼ਨਦੀਪ ਸਿੰਘ ਨੇ ਅੰਡਰ-17 ਸਿੰਗਲ ਅਤੇ ਡਬਲ ਮੁਕਾਬਲਿਆਂ ਵਿਚ ਦੂਸਰਾ ਸਥਾਨ ਅਤੇ ਅੰਡਰ-19 ਸਿੰਗਲ ਅਤੇ ਡਬਲ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸੱਤਵੀਂ ਕਲਾਸ ਦੇ ਅਭੀਨੰਦਨ ਨੇ ਅੰਡਰ-15 ਦੇ ਸਿੰਗਲ ਮੁਕਾਬਲਿਆਂ ਵਿੱਚ ਪਹਿਲਾ, ਡਬਲ ਅਤੇ ਮਿਕਸਡ ਡਬਲ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਗਿਆਰਵੀਂ ਨੌਨ-ਮੈਡੀਕਲ ਦੇ ਨਵਜੋਤ ਸਿੰਘ ਨੇ ਅੰਡਰ-17 ਦੇ ਮਿਕਸਡ ਡਬਲ ਵਿੱਚ ਪਹਿਲਾ ਅਤੇ ਡਬਲ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ਤੇ ਇਹਨਾਂ ਸਾਰੇ ਖਿਡਾਰੀਆਂ ਨੂੰ ਸਵੇਰ ਦੀ ਸਭਾ ਦੋਰਾਨ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੇਣੀ ਨੇ ਜੇਤੂ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਬੈਡਮਿੰਟਨ ਕੋਚ ਪੰਜਾਬ ਮਸੀਹ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਉਹਨਾਂ ਦੱਸਿਆ ਕਿ ਸਕੁਲ ਵਿੱਚ ਵਿਦਿਆਰਥੀਆ ਨੂੰ ਖੇਡਾਂ ਪ੍ਰਤੀ ਜਾਗਰੁਕ ਕਰਨ ਲਈ ਇੰਟਰਨੈਸਨਲ ਲੈਵਲ ਦੇ ਇੰਡੋਰ ਬੈਡਮਿੰਟਨ ਕੋਰਟ ਮੁਹੱਈਆ ਕਰਵਾਏ ਗਏ ਹਨ। ਉਹਨਾਂ ਇਹ ਵੀ ਦੱਸਿਆ ਕਿ ਇਹ ਵਿਦਿਆਰਥੀ 24 ਤੋਂ 27 ਜੁਲਾਈ ਤੋਂ ਹੋਣ ਵਾਲੇ ਸਟੇਟ ਲੈਵਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਸਮਰਾਲਾ ਵਿਖੇ ਜਾਣਗੇ।