ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਡਾਕਟਰ ਨਵਨੀਤ ਕੌਰ ਸਹਿਗਲ ਵੱਲੋਂ ਦੰਦਾਂ ਦੀ ਸਿਹਤ ਅਤੇ ਸੰਭਾਲ ‘ਤੇ ਲਗਾਇਆ ਗਿਆ ਸੈਮੀਨਾਰ

 

ਮੋਗਾ, 25 ਜੁਲਾਈ (ਜਸ਼ਨ):  ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਜ਼ਿਲ੍ਹੇ ਦੀ ਉੱਘੀ ਵਿਦਿਅਕ ਸੰਸਥਾ ਵਿਖੇ ਸਕੂਲ ਦੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਦੀ ਧੀ ਡਾਕਟਰ ਨਵਨੀਤ ਕੌਰ ਵੱਲੋਂ ਜੋ ਕਿ ਅਮਰੀਕਾ ਦੇ ਕੈਲੀਫੋਰਨੀਆ ਵਿਖੇ ਐਸੋਸੀਏਟ ਡੈਂਟਟਿਸਟ ਦੇ ਤੌਰ ਤੇ ਕੰਮ ਕਰ ਰਹੀ ਹੈ ਨੇ,  ਸਕੂਲ ਵਿਖੇ ਦੰਦਾਂ ਦੀ ਸਿਹਤ ਤੇ ਸੰਭਾਲ ਸਬੰਧੀ ਸੈਮੀਨਾਰ ਲਗਾਇਆ ਗਿਆ। ਡਾਕਟਰ ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਦੰਦਾਂ ਨਾਲ ਸਬੰਧਤ ਹੋਣ ਵਾਲੀਆਂ ਬਿਮਾਰੀਆਂ ਅਤੇ ਉਹਨਾਂ ਤੋਂ ਬਚਾਅ ਦੇ ਲਈ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਦੰਦਾਂ ਦੀ ਸੰਭਾਲ ਨਾ ਕਰਨ ਕਰਕੇ ਸਾਨੂੰ ਹੋਰ ਵੀ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਸਮੇਂ ਤੋਂ ਪਹਿਲਾਂ ਹੀ ਆਪਣੇ ਦੰਦਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਸੌਣ ਤੋਂ ਪਹਿਲਾਂ ਜਰੂਰ ਬਰਸ਼ ਕਰਨਾ ਚਾਹੀਦਾ ਹੈ ਅਤੇ ਹਰ ਵਾਰੀ ਖਾਣਾ ਖਾਣ ਤੋਂ ਬਾਅਦ ਆਪਣੇ ਦੰਦਾਂ ਨੂੰ ਜ਼ਰੂਰ ਸਾਫ਼ ਕਰਨਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਡਾਕਟਰ ਤੋਂ ਆਪਣੇ ਦੰਦਾਂ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ। ਇਸ ਸੈਮੀਨਾਰ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ,ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ , ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਦੇ ਨਾਲ -ਨਾਲ ਸਕੂਲ ਦਾ ਸਟਾਫ ਵੀ ਮੌਜੂਦ ਸੀ। ਇਸ ਮੌਕੇ ਪਿ੍ਰੰਸੀਪਲ ਸਤਵਿੰਦਰ ਕੌਰ ਨੇ ਡਾਕਟਰ ਨਵਦੀਪ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਪਿ੍ਰੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਡਾਕਟਰ ਨਵਨੀਤ ਕੌਰ ਨੇ ਅਮਰੀਕਾ ਵਰਗੇ ਦੇਸ਼ ਵਿੱਚ ਕੰਮ ਕਰਕੇ ਮੋਗਾ ਸ਼ਹਿਰ ਦਾ ਨਾਮ ਸੰਸਾਰ ਪੱਧਰ ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਾਕਟਰ ਨਵਨੀਤ ਕੌਰ ਸਹਿਗਲ ਨੇ ਅਮਰੀਕਾ ਦੇ ਯੂਨੀਵਰਸਿਟੀ ਤੋਂ ਡਾਕਟਰ ਆਫ ਡੈਂਟਲ ਸਰਜਰੀ ਦੀ ਡਿਗਰੀ ਵੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੇ ਖੋਜ ਨਾਲ ਸੰਬੰਧਿਤ ਕੰਮ ਕਰਨ ਕਰਕੇ ਕਈ ਐਵਾਰਡ ਵੀ ਪ੍ਰਾਪਤ ਹੋਏ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ ਸਹਿਗਲ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਵੱਲੋਂ ਡਾਕਟਰ ਨਵਨੀਤ ਕੌਰ ਸਹਿਗਲ ਨੂੰ ਸਕੂਲ ਵਿਖੇ ਸੈਮੀਨਾਰ ਲਗਾਉਣ ਤੇ ਸਨਮਾਨਤ ਕੀਤਾ ਗਿਆ।