ਬਾਬਾ ਫਰੀਦ ਯੂਨੀਵਰਸਿਟੀ ਹੈਲਥ ਆਫ ਸਾਇੰਸਿਜ਼ ਦੇ ਬੋਰਡ ਦੀ ਨਵਨਿਯੁਕਤ ਮੈਂਬਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਯੂਨੀਵਰਸਿਟੀ ਦੇ ਚੇਅਰਮੈਨ ਤੇ ਵਾਈਸ ਚਾਂਸਲਰ ਨੇ ਕੀਤਾ ਵਿਸ਼ੇਸ਼ ਸਨਮਾਨ
ਮੋਗਾ, 29 ਜੁਲਾਈ (ਜਸ਼ਨ)--ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਬਾਬਾ ਫਰੀਦ ਹੈਲਥ ਆਫ ਸਾਇੰਸਿਜ਼ ਦਾ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਜਿਸ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਆਫ ਸਾਇੰਸਿਜ਼ ਦੇ ਚੇਅਰਮੈਨ ਡਾ. ਗੁਰਪਰੀਤ ਸਿੰਘ ਵਾਂਡਰ ਤੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨੇ ਫੁੱਲਾਂ ਦੇ ਬੁਕੇਂ ਦੇ ਕੇ ਸੁਆਗਤ ਕਰਕੇ ਸਨਮਾਨਤ ਕੀਤਾ। ਇਸ ਮੌਕੇ ਤੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਆਫ ਸਾਇੰਸਿਜ਼ ਦੇ ਬੋਰਡ ਆਫ ਮੈਂਬਰਾਂ ਦੀ ਪਹਿਲੀ ਮੀਟਿੰਗ ਵਿਚ ਹਿੱਸਾ ਲਿਆ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਉਹਨਾਂ ਨੂੰ ਜੁੰਮੇਵਾਰੀ ਸੌਪੀ ਗਈ ਹੈ ਉਹ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਵੇਗੀ। ਉਹਨਾਂ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਆਫ ਸਾਇੰਸਿਜ਼ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਤੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਧੰਨਵਾਦ ਕੀਤਾ ਕਿ ਉਹਨਾਂ ਨੂੰ ਸਿਲੈਕਸ਼ਨ ਕਮੇਟੀ ਦਾ ਮੈਂਬਰ ਵੀ ਚੁਣਿਆ ਗਿਆ ਅਤੇ ਉਹਨਾਂ ਵੱਲੋਂ ਭਰੋਸਾ ਦੁਆਇਆ ਕਿ ਉਹ ਸਮੇਂ-ਸਮੇਂ ਤੇ ਜੋ ਮੀਟਿੰਗਾਂ ਹੋਵੇਗੀ ਉਸ ਵਿਚ ਆਪਣੀ ਅਹਿਮ ਭਾਗੀਦਾਰੀ ਨਿਭਾਏਗੀ ਅਤੇ ਉਹਨਾਂ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ।