ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ- ਡਾ. ਰਕੇਸ਼ ਅਰੋੜਾ

ਮੋਗਾ, 31 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ )  ਦੇਸ਼ ਦੀ ਅਜਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਵਿੱਚ ਅਜਾਦੀ ਘੁਲਾਟੀਆਂ ਦਾ ਅਹਿਮ ਯੋਗਦਾਨ ਨੂੰ ਯਾਦ ਕਰਦਿਆਂ ਅੱਜ ਮੋਗਾ ਦੇ ਫਰੀਡਮ ਫਾਈਟਰ ਭਵਨ ਵਿਚ ਦੇਸ਼ ਦੀ ਅਜਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਉਧਮ ਸਿੰਘ ਅਜਾਦ ਦੇ ਬਲਿਦਾਨ ਦਿਵਸ ਮੌਕੇ ਸ਼ਰਧਾ ਦੇ ਫੁਲ ਭੇਟ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਡਾ. ਰਕੇਸ਼ ਅਰੋੜਾ  ਨੇ ਸ਼ਹੀਦ ਉਧਮ ਸਿੰਘ ਦੀ ਪ੍ਰਤਿਮਾ ਉਪਰ ਫੁਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੀ ਅਜਾਦੀ ਦੇ ਪ੍ਰਵਾਨਿਆਂ ਦੀਆਂ ਕੁਰਬਾਨੀਆਂ ਨੂੰ ਕਦੈ ਵੀ ਨਹੀਂ ਭੁਲਾ ਸਕਦਾ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਹਮੇਸ਼ਾ ਲਈ ਸ਼ਹੀਦਾ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਸੇਵਾ ਕਰਨਾ ਸਾਡਾ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਵੀ ਸ਼ਰਧਾ ਦੇ ਫੁਲ ਅਰਪਿਤ ਕੀਤੇ। ਇਸ ਮੌਕੇ ਜਿਲ੍ਹਾ ਪ੍ਰਧਾਨ ਹਰਮਨ ਸਿੰਘ ਦਿਦਾਰੇ ਵਾਲਾ, ਕਿਸ਼ਨ ਸੂਦ, ਕਪਿਲ ਸੂਦ, ਗੁਰਚਰਨ ਸਿੰਘ ਸੰਘਾ ਸੂਬਾ ਪ੍ਰਧਾਨ ਫਰੀਡਮ ਫਾਈਟਰ ਜੱਥੇਬੰਦੀ, ਅਮਰਜੀਤ ਸਿੰਘ ਬੁੱਟਰ ਪ੍ਰਧਾਨ ਫਰੀਡਮ ਫਾਈਟਰ ਐਸੋਸੀਏਸ਼ਨ, ਗੁਰਸ਼ਰਨ ਸਿੰਘ ਨਾਗੀ chairman ਸਰਕਾਰੀ ਆਈ ਟੀ ਆਈ ਆਦਿ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ।