ਹੇਮਕੁੰਟ ਸਕੂਲ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ
ਕੋਟ-ਈਸੇ-ਖਾਂ, 31 ਜੁਲਾਈ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ (ਮੋਗਾ) ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੇ ਸਤਿਕਾਰ ਨਾਲ ਮਨਾਇਆ ਗਿਆ ।ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੇੈਡਮ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਇੱਕ ਯੋਧਾ ਸੀ ਜਿਸਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਅੰਗਰੇਜ਼ਾ ਨਾਲ ਟੱਕਰ ਲਈ ਅਤੇ ਕਾਮਯਾਬੀ ਪ੍ਰਾਪਤ ਕੀਤੀ। ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਦੇਸ਼ ਭਗਤਾਂ ਨੇ ਬਹੁਤ ਸਾਰੀਆਂ ਮੁਸੀਬਤਾ ਝੱਲ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਇਹ ਵੀ ਕਿਹਾ ਕਿ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਲੋੜ ਹੈ । ਉਹਨਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣਾ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਨ ਬਾਰੇ ਕਿਹਾ ।ਇਸ ਮੌਕੇ ਵਿਦਿਆਰਥੀਆਂ ਦਾ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ ਇਸ ਵਿੱਚ ਵੱਖ-ਵੱਖ ਮੁਕਾਬਲੇ ਜਿਵੇਂ ਸਲੋਗਨ ਰਾਈਟਿੰਗ,ਪੋਸਟਰ ਮੇਕਿੰਗ , ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਨੇ ਸ: ਊਧਮ ਸਿੰਘ ਦੇ ਸ਼ਹੀਦੀ ਬਾਰੇ ਝਾਤ ਪਾਈ ਅਤੇ ਊਧਮ ਸਿੰਘ ਦੀ ਤਰ੍ਹਾਂ ਹੀ ਨਿਡਰ ਬਣ ਕੇ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਹਰ ਕੰਮ ਹਿੰਮਤ ਅਤੇ ਹੋਸਲੇ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮੀਰ ਸਿੰਘ ਅਤੇ ਮੇੈਡਮ ਸੁਰਿੰਦਰ ਕੌਰ ਅਦਿ ਹਾਜ਼ਰ ਸਨ ।