ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਫਨਾ ਕੀਤਾ ਸਾਕਾਰ

ਮੋਗਾ, 4 ਅਗਸਤ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ  ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਨਵਨੀਤ ਕੌਰ, ਵਾਸੀ ਲੋਹਾਰਾ, ਜ਼ਿਲਾ ਮੋਗਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਨਵਨੀਤ ਕੌਰ ਦਾ ਦਾਖਲਾ ਪੋਰਟੇਜ ਕਾਲਜ (ਅਲਬਰਟਾ) ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਨਵਨੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਇੰਚਾਰਜ  ਮੈਡਮ ਨੁਪਿੰਦਰ ਕੌਰ ਨੇ ਨਵਨੀਤ ਕੌਰ ਨੂੰ ਵੀਜਾ ਸੌਪਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੱਤੀ।