ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਨਰਸਰੀ ਤੋਂ ਦੂਸਰੀ ਜਮਾਤ ਦੇ ਮਾਪਿਆਂ ਲਈ ਨਵੀਂ ਸਿੱਖਿਆ ਨੀਤੀ ਬਾਰੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਮੋਗਾ, 12 ਅਗਸਤ: (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਵਿਖੇ ਕਿੰਡਰ ਗਾਰਟਨ ਵਿਭਾਗ ਵਿੱਚ ਨਰਸਰੀ ਜਮਾਤ ਤੋਂ ਦੂਸਰੀ ਜਮਾਤ ਦੇ ਬੱਚਿਆਂ ਦੇ ਮਾਪਿਆਂ ਲਈ ਮਾਪੇ ਅਧਿਆਪਕ ਮਿਲਣੀ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਮਾਪਿਆਂ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਤੋਂ ਜਾਣੂ ਕਰਵਾਇਆ ਗਿਆ ਅਤੇ ਇਸ ਪ੍ਰੋਗਰਾਮ ਵਿੱਚ ਰਾਸ਼ਟਰੀ ਪਾਠਕ੍ਰਮ 2022 ਦੇ ਵਿੱਚ ਨਵੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਮਾਪਿਆਂ ਨਾਲ ਬੱਚੇ ਦੇ ਸੰਪੂਰਨ ਵਿਕਾਸ ਦੇ ਲਈ ਵਿਸ਼ੇਸ਼ ਤੌਰ ਤੇ ਕਈ ਨੁਕਤੇ ਸਾਂਝੇ ਕੀਤੇ । ਉਹਨਾਂ ਨੇ ਮਾਪਿਆਂ ਨੂੰ ਦੱਸਿਆ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਬੱਚੇ ਦੀ ਸਿੱਖਣ ਪ੍ਰਕਿਰਿਆ ਵਿੱਚ ਰੱਟਾ ਲਗਾਉਣ ਦੀ ਪਰਵਿਰਤੀ ਨੂੰ ਕਿਵੇਂ ਘਟਾਇਆ ਜਾਂ ਸਕਦਾ ਹੈ। ਉਨ੍ਹਾਂ ਨੇ ਬੱਚੇ ਦੀ ਮਾਨਸਿਕ ਸਿਹਤ ਨੂੰ ਹੋਰ ਵੀ ਚੰਗਾ ਬਣਾਉਣ ਲਈ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਬੱਚਾ ਆਪਣੀਆਂ ਖੇਡਾਂ, ਵੱਖ-ਵੱਖ ਗਤੀਵਿਧੀਆਂ ਅਤੇ ਕਲਾ ਰਾਹੀਂ ਸਿੱਖਣ ਸ਼ਕਤੀ ਨੂੰ ਹੋਰ ਵੀ ਪਰਪੱਕ ਕਰੇਗਾ । ਆਉਣ ਵਾਲੇ ਸਮੇਂ ਵਿੱਚ ਪਰਿਵਾਰਕ ਮਾਹੌਲ ਵਿੱਚ ਆਪਣੇ ਨਾਨਾ -ਨਾਨੀ, ਦਾਦਾ-ਦਾਦੀ ਨਾਲ ਰਹਿ ਕੇ ਬੱਚਾ ਕਿਵੇਂ ਹੋਰ ਵੀ ਵਧੀਆ ਸਿੱਖ ਸਕਦਾ ਹੈ। ਨਵੇ ਪਾਠ ਕ੍ਮ ਅਨੁਸਾਰ ਇੱਕ ਅਧਿਆਪਕ ਹੀ ਨਹੀਂ ਬੱਚੇ ਦਾ ਮੁਲਾਂਕਣ ਦੂਸਰਾ ਬੱਚਾ ਵੀ ਕਰ ਸਕਦਾ ਹੈ । ਬੱਚਾ ਆਪਣਾ ਮੁਲਾਂਕਣ ਖੁਦ ਵੀ ਕਰ ਸਕਦਾ ਹੈ। ਇਸ ਮੌਕੇ ਮਾਪਿਆਂ ਨੂੰ ਛਿਮਾਹੀ ਪਰੀਖਿਆ ਦੀ ਡੇਟਸ਼ੀਟ ਤੇ ਬੱਚਿਆਂ ਦੇ ਸੰਪੂਰਨ ਵਿਕਾਸ ਦੀ ਰਿਪੋਰਟ ਦਿੱਤੀ ਗਈ। ਸਾਰੇ ਮਾਪਿਆਂ ਨੇ ਇਸ ਪ੍ਰੋਗਰਾਮ ਦੇ ਉਲੀਕੇ ਜਾਣ ਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਤੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਏਨਾ ਪ੍ਰਭਾਵਿਤ ਹੋਏ ਕਿ ਉਹਨਾਂ ਨੇ ਪ੍ਰਿੰਸੀਪਲ ਮੈਡਮ ਨੂੰ ਦੁਬਾਰਾ ਫੇਰ ਇਸ ਤਰ੍ਹਾਂ ਦਾ ਪ੍ਰੋਗਰਾਮ ਕਰਨਲਈ ਬੇਨਤੀ ਕੀਤੀ। ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਦੀ ਭਲਾਈ, ਪਰਸਨੈਲਿਟੀ ਡਿਵੈਲਪਮੈਂਟ ਅਤੇ ਪੜ੍ਹਾਈ ਲਈ ਨਵੀਆਂ ਤਕਨੀਕਾਂ ਦੀ ਖੋਜ ਕਰਦਾ ਰਹਿੰਦਾ ਹੈ।