ਜ਼ਿਲ੍ਹਾ ਕੋਰਟ ਕੰਪੈਲਕਸ ਮੋਗਾ ਵਿਖੇ ਸ਼ੁਰੂ ਹੋਏ, ਲੀਗਲ ਏਡ ਡੀਫੈਂਸ ਕੌਂਸਲਸ ‘ਚ ਫ਼ੌਜਦਾਰੀ ਕੇਸਾਂ ‘ਚ ਜੇਲ੍ਹਾਂ ਵਿੱਚ ਬੰਦ ਹਵਾਲਤੀਆਂ, ਅਨੁਸੂਚਿਤ ਜਾਤੀ ਦੇ ਲੋਕਾਂ ਅਤੇ ਔਰਤਾਂ ਮੁਲਜ਼ਮਾਂ ਨੂੰ ਮਿਲਣਗੀਆਂ ਮੁਫਤ ਕਾਨੂੰਨੀ ਸੇਵਾਵਾਂ
ਮੋਗਾ, 18 ਅਗਸਤ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਮੋਹਾਲੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕੋਰਟ ਕੰਪੈਲਕਸ, ਮੋਗਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧੀਨ ਲੀਗਲ ਏਡ ਡੀਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਕੀਤਾ ਗਿਆ।
ਲੀਗਲ ਏਡ ਡੀਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਵ-ਪੈਟਰਨ-ਇੰਨ-ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਵ-ਐਗਜ਼ੀਕਿਉਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਵਿਡੀਓ ਕਾਨਫਰੰਸ ਰਾਹੀਂ ਕੀਤਾ ਗਿਆ।
ਇਸ ਮੋਕੇ ਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਵ-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਅਤੁਲ ਕਸਾਨਾ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਵ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ, ਮੈਡਮ ਸਮਰਿਤੀ ਧੀਰ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਵ-ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਅਮਰੀਸ਼ ਕੁਮਾਰ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੀ ਇਸ ਉਦਘਾਟਨ ਵਿੱਚ ਵੀਡੀਓ ਕਾਨਫਰੰਸ ਰਾਹੀਂ ਮੌਜੂਦ ਰਹੇ।
ਇਸ ਮੋਕੇ ਤੇ ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਵ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਲੀਗਲ ਏਡ ਡੀਫੈਂਸ ਕੌਂਸਲ ਸਿਸਟਮ ਮੋਗਾ ਵਿਖੇ ਇੱਕ ਚੀਫ ਲੀਗਲ ਏਡ ਡੀਫੈਂਸ ਕੌਂਸਲ, ਦੋ ਡਿਪਟੀ ਚੀਫ ਲੀਗਲ ਏਡ ਡੀਫੈਂਸ ਕੌਂਸਲ ਅਤੇ ਤਿੰਨ ਸਹਾਇਕ ਲੀਗਲ ਏਡ ਡੀਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਲੀਗਲ ਏਡ ਡੀਫੈਂਸ ਕੌਂਸਲ ਸਿਸਟਮ ਰਾਹੀਂ ਫੌਜਦਾਰੀ ਕੇਸਾਂ ਵਿੱਚ ਕਾਰਵਾਈ ਕਰਨ ਲਈ ਜੇਲ੍ਹਾਂ ਵਿੱਚ ਬੰਦ ਹਵਾਲਤੀ, ਅਨੁਸੂਚਿਤ ਜਾਤੀ ਦੇ ਲੋਕ, ਔਰਤਾਂ ਅਤੇ ਜਿਨ੍ਹਾਂ ਲੋਕਾਂ ਦੀ ਆਮਦਨ ਸਾਲਾਨਾ 3 ਲੱਖ ਤੋਂ ਘੱਟ ਹੈ, ਉਨ੍ਹਾਂ ਮੁਲਜ਼ਮਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਵਧੇਰੀ ਜਾਣਕਾਰੀ ਪ੍ਰਾਪਤ ਕਰਨ ਲਈ ਜੁਡੀਸ਼ੀਅਲ ਕੋਰਟ ਕੰਪੈਕਲਸ ਵਿਖੇ ਬਣੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਦਾ ਨੰਬਰ 01636-235864 ਜਾਂ ਟੋਲ ਫ੍ਰਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।