ਗੋਲਡਨ ਐਜੂਕੇਸ਼ਨਸ ਸੰਸਥਾ ਦੇ ਲਗਾਤਾਰ ਆ ਰਹੇ ਨੇ ਸਟੂਡੈਟ ਵੀਜ਼ੇ

ਮੋਗਾ,19 ਅਗਸਤ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪਵਿੱਤਰ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜ਼ੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਪਵਿੱਤਰ ਸਿੰਘ ਨੂੰ ਵੀਜ਼ਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਪਵਿੱਤਰ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ, ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।