ਸੁਰਿੰਦਰ ਸਿੰਘ ਬਾਵਾ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਮਾਲਵਾ ਜ਼ੋਨ ਦੇ ਚੇਅਰਮੈਨ ਨਿਯੁਕਤ

ਮੋਗਾ 20 ਅਗਸਤ (ਜਸ਼ਨ ) ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਅਰਬਨ ਯੂਨਿਟ ਦੀ ਜਨਰਲ ਮੀਟਿੰਗ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਬਾਵਾ, ਪ੍ਰਧਾਨ ਗੁਰਜੀਤ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਬੰਗਾਲੀ ਸਵੀਟਸ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਟੀਮ ਅਤੇ ਐਸੋਸੀਏਸ਼ਨ ਦੀ ਸ਼ਹਿਰੀ ਇਕਾਈ ਦੀ ਟੀਮ ਨੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਦਾ ਭਰਵਾਂ ਸਵਾਗਤ ਕੀਤਾ। ਮੀਟਿੰਗ ਵਿੱਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਬਾਵਾ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਦੇ ਨਾਲ ਹੀ ਪ੍ਰਧਾਨ ਗੁਰਜੀਤ ਸਿੰਘ ਅਤੇ ਸਰਪ੍ਰਸਤ ਵੀਪੀ ਸੇਠੀ ਨੇ ਐਸੋਸੀਏਸ਼ਨ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਦੇਖਦਿਆਂ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਬਾਵਾ ਨੂੰ ਮਾਲਵਾ ਜ਼ੋਨ ਦਾ ਚੇਅਰਮੈਨ ਨਿਯੁਕਤ ਕੀਤਾ। ਇਸ ਮੌਕੇ ਚਰਨਜੀਤ ਸਿੰਘ ਸਿੱਕੀ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਭਵਿੱਖ ਵਿੱਚ ਐਸੋਸੀਏਸ਼ਨ ਦੀਆਂ ਜ਼ਿਲ੍ਹਾ ਅਤੇ ਜ਼ੋਨ ਇਕਾਈਆਂ ਦਾ ਵਿਸਥਾਰ ਕੀਤਾ ਜਾਵੇਗਾ। ਸੁਰਿੰਦਰ ਸਿੰਘ ਬਾਵਾ ਨੂੰ ਮਾਲਵਾ ਜ਼ੋਨ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਜ਼ਰ ਸਮੂਹ ਮੈਂਬਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਮਰਜੀਤ ਸੂਦ ਅਤੇ ਸੁਖਦੇਵ ਸਿੰਘ ਖੋਸਾ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮੈਂਬਰਸ਼ਿਪ ਲਈ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅਮਰਜੀਤ ਸੂਦ, ਸੁਖਦੇਵ ਸਿੰਘ ਖੋਸਾ, ਨਵ-ਨਿਯੁਕਤ ਮੈਂਬਰ ਸੁਨੀਲ ਸ਼ਰਮਾ, ਪਵਨ ਮੋਂਗਾ, ਗੁਰਸੇਵਕ ਸਿੰਘ ਸੰਨਿਆਸੀ, ਵਿਕਰਮ ਜੀਤ ਸਿੰਘ ਪੱਤੋ, ਦਿਆਲ ਸਿੰਘ, ਅਮਰਜੀਤ ਜੱਸਲ, ਅਜੀਤ ਵਰਮਾ, ਅਸ਼ੀਸ਼ ਗਰੋਵਰ, ਸ਼ਵਿੰਦਰ ਸਿੰਘ, ਸਵਰਨ ਸਿੰਘ, ਜੀਵਨ ਪਾਲ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਰਾਕੇਸ਼ ਬਾਂਸਲ, ਹਰਭਜਨ ਸਿੰਘ, ਰਾਜਵਿੰਦਰ ਕੌਰ, ਉਮਾ ਭਾਰਤੀ, ਜਗਦੀਸ਼ ਬੱਤਰਾ, ਵਿਪਨ ਗਰਗ ਤੋਂ ਇਲਾਵਾ ਰਾਸ਼ਟਰੀ ਪ੍ਰਧਾਨ ਦੀ ਟੀਮ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।