ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਟਰੈਫਿਕ ਨਿਯਮਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ,22 ਅਗਸਤ (ਜਸ਼ਨ): ਮੋਗਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਜੇ ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਂਗੜ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਲਰਨਿੰਗ ਫੀਲਡ ਗਲੋਬਲ ਸਕੂਲ ਘੱਲ ਕਲਾ ਦੇ ਵਿਦਿਆਰਥੀਆਂ ਨੂੰ ਸਬ ਜੇਲ ਮੋਗਾ ਦੇ ਪੰਜ ਸੌ ਮੀਟਰ ਦੇ ਘੇਰੇ ਨੂੰ ਨੋ ਡ੍ਰੋਨ ਜੋਨ ਏਰੀਆ ਘੋਸ਼ਿਤ ਕੀਤੇ ਜਾਣ ਸੰਬੰਧੀ ,ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ  ਸਬੰਧੀ ਜਾਗਰੂਕ ਕੀਤਾ ਗਿਆ । ਏ ਐਸ ਆਈ ਕੇਵਲ   ਸਿੰਘ  ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ  ਨੇ ਸੰਬੋਧਨ ਕੀਤਾ ।  ਏ ਐੱਸ ਆਈ ਕੇਵਲ   ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਬ ਜੇਲ੍ਹ ਮੋਗਾ ਦੇ ਪੰਜ ਸੌ ਮੀਟਰ ਦੇ ਘੇਰੇ ਨੂੰ ਨੋ ਡ੍ਰੇਨ ਜੋਨ ਏਰੀਆ ਘੋਸ਼ਿਤ ਕੀਤੇ ਜਾਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ । ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ, ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਲੇਨ ਡਰਾਈਵਿੰਗ ਸੰਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ।  ਵਹੀਕਲਾਂ ਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਗਈ  ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕੀਤਾ ਗਿਆ  ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ  । ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਪਰਮਿੰਦਰ ਤੂਰ ਹੈਡ ਮਾਸਟਰ, ਸੁਰਿੰਦਰ ਕੌਰ, ਸੁਨੀਤਾ ਬਾਲੀ ਆਦਿ ਅਧਿਆਪਕ ਸਹਿਬਾਨ ਹਾਜ਼ਰ ਸਨ ।