ਭਾਜਪਾ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਸ਼ੁਰੂ, ਡਾ. ਹਰਜੋਤ ਕਮਲ ਦੇ ਦਫ਼ਤਰ ਵਿੱਚ ਮੰਡਲ ਮੋਗਾ-2 ਦੀ ਮੀਟਿੰਗ ਹੋਈ
ਮੋਗਾ, 22 ਅਗਸਤ (ਜਸ਼ਨ)- ਭਾਰਤੀ ਜਨਤਾ ਪਾਰਟੀ ਦੇ ਵਿਸਥਾਰ ਲਈ ਵਿਸ਼ੇਸ਼ ਮੀਟਿੰਗ ਡਾ. ਹਰਜੋਤ ਕਮਲ ਸੈਕਟਰੀ ਭਾਜਪਾ ਪੰਜਾਬ, ਸਾਬਕਾ ਵਿਧਾਇਕ ਮੋਗਾ ਦੇ ਦਫ਼ਤਰ ਵਿਖੇ ਬਲਾਕ ਮੋਗਾ-2 ਦੇ ਪ੍ਰਧਾਨ ਗੁਰਜੰਟ ਸਿੰਘ ਜੰਟਾ ਮਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਵਿਸਥਾਰਕ ਸ਼੍ਰੀ. ਮਹਿੰਦਰ ਖੋਖਰ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਤੇ ਹਰ ਬੂਥ ਲੈਵਲ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਾਸਤੇ ਸਬੰਧਤ ਮੰਡਲ ਪ੍ਰਧਾਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਟੀਮਾ ਤਿਆਰ ਕੀਤੀਆ ਗਈਆਂ ਹਨ ਤਾਂ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਤੇ ਭਾਜਪਾ ਪਾਰਟੀ ਨੂੰ ਬੂਥ ਲੈਵਲ ਤੱਕ ਮਜ਼ਬੂਤ ਕਰਨ ਲਈ ਆਪਸ ਵਿੱਚ ਵਿਚਾਰ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਤੈਨਾਤ ਕੀਤੀਆਂ ਗਈਆ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ. ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆਂ ਭਰ ਦੇ ਪਹਿਲੇ 5 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਸਕਿਆ ਹੈ ਅਤੇ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਵਿੱਚ ਵੀ ਭਾਰਤ ਦਾ ਨਾਮ ਮੋਹਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਲੀ ਭਾਂਤੀ ਪਤਾ ਹੈ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਬਹੁਤ ਸਾਰੀਆਂ ਸਕੀਮਾਂ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਹਨ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਜਾ ਕੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾ ਦਾ ਲਾਭ ਸਿੱਧੇ ਤੌਰ ਤੇ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਵਿੰਦਰ ਸਿੰਘ ਮੰਡੀਰਾਂ ਵਾਲਾ ਅਤੇ ਗੁਰਮੇਲ ਸਿੰਘ ਬਾਠ ਨੂੰ ਪਾਰਟੀ ਵੱਲੋਂ ਵਿਸ਼ੇਸ਼ ਡਿਊਟੀਆਂ ਵੀ ਸੌਂਪੀਆ ਗਈਆਂ ਹਨ ਤਾਂ ਕਿ ਮੰਡਲ-1 ਅਤੇ ਮੰਡਲ-2 ਦਾ ਵਿਸਥਾਰ ਕੀਤਾ ਜਾ ਸਕੇ। ਇਸ ਮੌਕੇ ਤੇ ਤੀਰਥ ਸਿੰਘ ਘੱਲ ਕਲਾਂ, ਜੁਗਰਾਜ ਸਿੰਘ, ਗੁਰਜੰਟ ਸਿੰਘ ਜੰਟਾ ਸਾਫੂਵਾਲਾ, ਸਤਨਾਮ ਸਿੰਘ ਮੋਠਾਂਵਾਲੀ, ਮਨਪ੍ਰੀਤ ਸਿੰਘ, ਵਿਜੈ ਮਿਸ਼ਰਾ ਆਦਿ ਵੀ ਹਾਜ਼ਰ ਸਨ।