ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦੀਆਂ ਸੁਣੀਆਂ ਜਨ ਸਮੱਸਿਆਵਾਂ
ਮੋਗਾ, 27 ਅਗਸਤ (ਜਸ਼ਨ)-ਅੱਜ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫਤਰ ਵਿਖੇ ਮੋਗਾ ਸ਼ਹਿਰ ਦੇ ਲਿਾਵਾ ਪਿੰਡਾਂ ਦੇ ਲੋਕਾਂ ਦੀਆਂ ਜਨਸੱਸਿਆਵਾਂ ਨੂੰ ਸੁਣਿਆਂ ਅਤੇ ਉਹਨਾਂ ਦਾ ਮੌਕੇ ਤੇ ਹੀ ਹਲ ਕਰਨ ਦਾ ਅਧਿਕਾਰੀਆ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਗੱਲਬਾਤ ਕਰਦਿਆ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਵੰਬਰ 2022 ਤੋਂ ਫਰਵਰੀ 2023 ਤਕ ਜਿਨ੍ਹਾਂ ਪਰਿਵਾਰਾਂ ਨੇ ਸ਼ਗੁਨ ਸਕੀਮ ਦੇ ਤਹਿਤ ਫਾਰਮ ਭਰੇ ਗਏ ਸਨ, ਉਹਨਾਂ ਵਿਚੋਂ 118 ਪਰਿਵਾਰਾਂ ਦੇ 51 ਹਜ਼ਾਰ ਰੁਪਏ ਲਾਭਪਾਤਰੀਆ ਦੇ ਖਾਤੇ ਵਿਚ ਪਾਏ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਜੋ ਵਾਰਡਾਂ ਅਤੇ ਪਿੰਡਾਂ ਵਿਚ ਪੀਣ ਵਾਲੇ ਪਾਣੀ, ਸੀਵਰੇਜ, ਸਟ੍ਰੀਟ ਲਾਈਟ ਅਤੇ ਹੋਰ ਕਿਸੇ ਪ੍ਰਕਾਰ ਦੀ ਸਮੱਸਿਆ ਪੇਸ਼ ਆਉਂਦੀ ਹੈ ਉਸਦਾ ਸਮਾਧਾਨ ਕੌਸਲਰ ਅਤੇ ਨਿਗਮ ਅਧਿਕਾਰੀਆ ਤੇ ਪਿੰਡਾਂ ਦੇ ਪੰਚ, ਸਰਪੰਚ ਅਤੇ ਅਧਿਕਾਰੀਆ ਨੂੰ ਦਿਸ਼ਾ-ਨਿਰਦੇਸ਼ ਦੇ ਕੇ ਹੱਲ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਗਾ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਤੇ ਵਾਰਡਾਂ ਤੇ ਪਿੰਡਾਂ ਦੇ ਲੋਕਾਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਮੱਸਿਆਵਾਂ ਦਾ ਸਮਾਧਾਨ ਹੱਲ ਕੀਤਾ ਜਾਵੇਗਾ। ਇਸ ਮੌਕੇ ਤੇ ਵਾਰਡਾਂ ਦੇ ਨਿਵਾਸੀ ਤੇ ਪਿੰਡਾਂ ਦੇ ਲੋਕਾਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਮੱਸਿਆਵਾਂ ਦਾ ਹਲ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਮੋਗਾ ਸ਼ਹਿਰ, ਪਿੰਡਾਂ ਦੇ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।