ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਸਿੱਖ ਸੰਗਤ ਲਈ ਵੱਡਾ ਘਾਟਾ : ਸੰਤ ਡਾ: ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ
ਮੋਗਾ, 27 ਅਗਸਤ (ਜਸ਼ਨ): ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ ਦੇ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ (ਮੋਗਾ) ਕਾਰ ਸੇਵਾ ਵਾਲਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ । ਡਾ: ਸੰਤ ਬਾਬਾ ਗੁਰਨਾਮ ਸਿੰਘ ਨੇ ਆਖਿਆ ਕਿ ਉਹਨਾਂ ਤਮਾਮ ਉਮਰ ਲੁਕਾਈ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ । ਉਹਨਾਂ ਆਖਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਅਕਾਲ ਚਲਾਣਾ ਸਮੁੱਚੀ ਸਿੱਖ ਸੰਗਤ ਲਈ ਵੱਡਾ ਘਾਟਾ ਹੈ।