ਪੰਜਾਬ ਦੀਆਂ ਔਰਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੀਆਂ -ਡਾ.ਸੀਮਾਂਤ ਗਰਗ

ਮੋਗਾ, 1 ਸਤੰਬਰ  (ਜਸ਼ਨ) -ਪੰਜਾਬ ਦੀ ਔਰਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗੀ ਅਤੇ ਔਰਤਾਂ ਲਈ ਪ੍ਰਧਾਨ ਮੰਤਰੀ ਵੱਲੋਂ ਪੂਰੇ ਦੇਸ਼ ਵਿਚ ਯੋਜਨਾਵਾਂ ਬਣਾ ਕੇ ਔਰਤਾਂ ਨੂੰ ਜਮੀਨੀ ਪੱਧਰ ਦਾ ਲਾਭ ਮਿਲਣ ਦੇ ਕਾਰਨ ਅੱਜ ਪੰਜਾਬ ਦੀ ਔਰਤਾਂ ਭਾਜਪਾ ਵਿਚ ਸ਼ਾਮਲ ਹੋ ਰਹੀਆ ਹਨ। ਇਹ ਵਿਚਾਰ ਭਾਜਪਰਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਜ਼ਿਲ੍ਹਾ ਭਜਾਪਾ ਦੇ ਮੀਤ ਪ੍ਰਧਾਨ ਸੰਜੀਵ ਗੁਪਤਾ ਦੀ ਅਗਵਾਈ ਹੇਠ ਭਾਜਪਾ ਮਹਿਲਾ ਮੋਰਚਾ ਦੀ ਧਰਮਕੋਟ ਵਿਖੇ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਇਸ਼ ਮੌਕੇ ਤੇ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਨੀਤੂ ਗੁਪਤਾ, ਜਨਰਲ ਸੱਕਤਰ ਸ਼ਬਨਮ ਮੰਗਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਤੇ ਮੋਗਾ ਦੇ ਕਸਬਾ ਧਰਮਕੋਟ ਵਿਖੇ ਔਰਤਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਧਰਮਕੋਟ ਮਹਿਲਾ ਮੋਰਚਾ ਦੀ ਪ੍ਰਧਾਨ ਜੱਸੀ ਸੂਰਵੀਰ, ਸੀਮਾ ਸ਼ਰਮਾ ਜਨਰਲ ਸੱਕਤਰ, ਸਿਮਰਜੀਤ ਕੌਰ, ਕਿਰਨ ਅਰੋੜਾ, ਰਜਨੀ ਬਾਲਾ, ਹਰਭਜਨ ਕੌਰ, ਸੋਮਾ ਰਾਣੀ, ਪੂਜਾ ਰਾਨੀ, ਮੀਰਾ ਰਾਨੀ, ਕੁਸੁਮ, ਸ਼ੀਲਾ ਰਾਨੀ, ਸੰਤੋਸ਼ ਰਾਨੀ, ਅਤੁਲ ਕੁਮਾਰ ਨੌਹਰਿਯਾ, ਨਵਲ ਸੂਦ, ਬੋਹੜ ਸਿੰਘ, ਕੁਲਬੀਰ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਗੋਵਿੰਦ, ਅਮਰਜੀਤ ਕੌਰ, ਅਨੂਪ ਕੌਰ,  ਰਾਏਵਰਿੰਦਰ ਪੱਬੀ, ਬਲਦੇਵ ਸਿੰਘ ਦੇ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਦੇ ਵਰਕਰ ਹਾਜ਼ਰ ਸਨ। ਡਾ.ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਮਹਿਲਾ ਮੋਰਚਾ 2024 ਦੇ ਲੋਕਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੋਇਆ ਪੰਜਾਬ ਵਿਚ ਭਾਜਪਾ ਨੂੰ ਵੱਧ ਤੋਂ ਵੱਧ ਸੀਟਾਂ ਤੇ ਜੇਤੂ ਦਿਲਾ ਕੇ ਪ੍ਰਧਾਨ ਮੰਤਰੀ ਦੇ ਹੱਥ ਮਜਬੂਤ ਕਰੇਗਾ। ਉ੍ਹਹਨਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਵੀ ਔਰਤਾਂ ਮਮੋਰਚਾ ਬੂਥ ਪੱਧਰ ਤੇ ਕੰਮ ਕਰ ਰਹੀਆ ਹਨ ਅਤੇ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਲਈ ਪ੍ਰਧਾਨ ਮੰਤਰੀ ਨੇ ਔਰਤਾਂ ਲਈ ਉੱਜਵਲਾ ਸਕੀਮ ਚਲਾ ਕੇ ਔਰਤਾਂ ਨੂੰ ਮੁਫਤ ਗੈਸ ਸਿਲੰਡਰ ਦਿੱਤੇ ਹਨ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਔਰਤਾਂ ਨੂੰ ਪੌਣੇ ਦੋ ਲੱਖ ਰੁਪਏ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਗੁਪਤਾ ਨੇ ਕਿਹਾ ਕਿ ਜਿਸ ਪ੍ਰਕਾਰ ਵੱਖ-ਵੱਖ ਪਿੰਡਾਂ ਵਿਚੋਂ ਵੱਖ-ਵੱਖ ਪਾਰਟੀਆ ਨੂੰ ਛੱਡ ਕੇ ਔਰਤਾਂ ਭਾਜਪਾ ਵਿਚ ਸਾਮਲ ਹੋ ਰਹੀਆ ਹਨ ਉਸ ਤਰ੍ਹਾਮ ੋਗਾ ਦੇ ਕਸਬਾ ਧਰਮਕੋਟ ਵਿਖੇ ਵੀ ਔਰਤਾਂ ਭਾਜਪਾ ਵਿਚ ਸ਼ਾਮਲ ਹੋਇਆ, ਜਿਨ੍ਰ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ। ਉਹਨਾਂ ਕਿਹਾ ਕਿ ਮੋਗਾ ਜਿਲ੍ਹੇ ਵਿਚ ਡਾ.ਸੀਮਾਂਤ ਗਰਗ ਭਾਜਪਾ ਨੂੰ ਮਜਬੂਤ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਕੇ ਭਾਜਪਾ ਦੇ ਨਾਲ ਲੋਕਾਂ ਨੂੰ ਜੋੜ ਰਹੇ ਹਨ। ਉਹਨਾਂ ਕਿਹਾ ਕਿ ਭਾਜਪਾ ਵਿਚ ਸਾਮਲ ਹੋਣ ਵਾਲੀ ਔਰਤਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।