ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ

ਮੋਗਾ, 6 ਸਤੰਬਰ (ਜਸ਼ਨ)ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਕਿੰਡਰਗਾਰਟਨ ਬਲਾਕ ਟੈਂਡਰ ਫ਼ੀਟ ਵਿਖੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਕੋਆਰਡੀਨੇਟਰ ਰੋਮਿਲਾ ਸੂਦ ਦੀ ਅਗਵਾਈ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਟੈਂਡਰ ਫ਼ੀਟ ਦੇ ਅਧਿਆਪਕਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਵੱਖ -ਵੱਖ ਝਾਕੀਆਂ ਨੂੰ ਚਾਰਟ ਅਤੇ ਸੁੰਦਰ ਤਸਵੀਰਾਂ ਨਾਲ ਪੇਸ਼ ਕੀਤਾ।  ਨੰਨੇ -ਮੁੰਨੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੁਸ਼ਾਕ ਵਿਚ ਬਹੁਤ ਹੀ ਸੁੰਦਰ ਲੱਗ ਰਹੇ ਸਨ।  ਕੋਆਰਡੀਨੇਟਰ ਰੋਮਿਲਾ ਸੂਦ ਨੇ ਸਾਰੇ ਬੱਚਿਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਵੀ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਹਮੇਸ਼ਾ ਸੱਚਾਈ ਦਾ ਸਾਥ ਦੇਣਾ ਚਾਹੀਦਾ ਹੈ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ ਜੀ ਅਤੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ।