ਡਾ. ਹਰਜੋਤ ਕਮਲ ਪਹਿਲਾਂ ਦੀ ਤਰ੍ਹਾਂ ਲੋਕ ਸੇਵਾ ਨੂੰ ਹਨ ਸਮਰਪਿੱਤ- ਗੁਰਪ੍ਰੀਤ ਬੁੱਧ ਸਿੰਘ ਵਾਲਾ
ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਕੈਂਪ ਜਾਰੀ
ਮੋਗਾ, 9 ਸਤੰਬਰ (ਜਸ਼ਨ)-- ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਡਾ. ਹਰਜੋਤ ਕਮਲ ਸੈਕਟਰੀ ਭਾਜਪਾ ਪੰਜਾਬ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਕੈਂਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਪਿੰਡ ਬੁੱਧ ਸਿੰਘ ਵਾਲਾ ਦੇ ਹੋਣਹਾਰ ਨੌਜਵਾਨ ਗੁਰਪ੍ਰੀਤ ਸਿੰਘ, ਮੈਂਬਰ ਪੰਚਾਇਤ ਜੰਟਾ ਸਿੰਘ, ਬਲਵੀਰ ਕੌਰ ਸਾਬਕਾ ਪੰਚ, ਜਸਵਿੰਦਰ ਕੌਰ, ਮਨਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾ. ਹਰਜੋਤ ਕਮਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਸਵਾਗਤ ਕੀਤਾ। ਇਸ ਦੌਰਾਨ ਡਾ. ਹਰਜੋਤ ਕਮਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਗਈਆਂ ਹਨ ਜੋ ਕਿ ਜਾਗਰੂਕਤਾ ਨਾ ਹੋਣ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਅਮਸਰੱਥ ਹਨ, ਇਸ ਲਈ ਅਸੀਂ ਤੁਹਾਡੇ ਪਿੰਡ ਵਿੱਚ ਉਨ੍ਹਾਂ ਸਕੀਮਾਂ ਦਾ ਲਾਭ ਤੁਹਾਨੂੰ ਸਿੱਧੇ ਤੌਰ ਤੇ ਦੇਣ ਲਈ ਕੈਂਪ ਲਗਾ ਰਹੇ ਹਾਂ ਤਾਂ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਡਾ. ਹਰਜੋਤ ਕਮਲ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਦਫ਼ਤਰ ਵੱਲੋਂ ਵੀ ਦਿੱਤਾ ਜਾ ਰਿਹਾ ਹੈ, ਪਰ ਕੁਝ ਲੋਕ ਜੋ ਆਉਣ ਜਾਣ ਤੋਂ ਅਸਮਰੱਥ ਹਨ, ਜਾਂ ਫਿਰ ਆਪਣੇ ਕੰਮਾਂ ਧੰਦਿਆ ਵਿੱਚ ਵਿਅਸਤ ਹਨ, ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦੇਣ ਲਈ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਤੇ ਡਾ. ਹਰਜੋਤ ਕਮਲ ਦੇ ਨਾਲ ਉਨ੍ਹਾਂ ਦੀ ਟੀਮ ਦੇ ਸਾਥੀ ਜਗਸੀਰ ਸਿੰਘ ਸੀਰਾ ਤੋਂ ਇਲਾਵਾ ਦਫ਼ਤਰੀ ਸਟਾਫ਼ ਮਨਪ੍ਰੀਤ ਸਿੰਘ, ਸਤਨਾਮ ਸਿੰਘ, ਧੀਰਜ ਕੁਮਾਰ, ਰਾਜ ਕੌਰ ਤੋਂ ਇਲਾਵਾ ਸਤਨਾਮ ਸਿੰਘ ਮੋਠਾਂਵਾਲੀ, ਗੁਰਵਿੰਦਰ ਸਿੰਘ ਮੰਡੀਰਾਂਵਾਲਾ ਆਦਿ ਹਾਜ਼ਰ ਸਨ।
ਇਸ ਮੌਕੇ ਤੇ ਸਤਨਾਮ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਕੇ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਨੇ ਡਾ. ਹਰਜੋਤ ਕਮਲ ਅਤੇ ਉਨ੍ਹਾਂ ਦੀ ਸਮੂਹ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਡਾ. ਹਰਜੋਤ ਕਮਲ ਜੀ ਪਹਿਲਾਂ ਲੋਕ ਸੇਵਾ ਨੂੰ ਸਮਰਪਿਤ ਹਨ, ਉਸੇ ਤਰ੍ਹਾਂ ਹੁਣ ਵੀ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੇ ਹਨ, ਸਾਨੂੰ ਸਭ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।