ਸਿਹਤ ਸੰਸਥਾ ਬਲਖੰਡੀ ਵਿੱਚ ਕੀਤਾ ਗਿਆ ਗਰਭਵਤੀ ਔਰਤਾਂ ਦਾ ਚੈਕਅੱਪ
ਮੋਗਾ 11 ਸਤੰਬਰ: (ਜਸ਼ਨ) ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੀਆਂ ਹਦਾਇਤਾਂ ਅਤੇ ਰੂਰਲ ਮੈਡੀਕਲ ਅਫਸਰ ਬਲਖੰਡੀ ਡਾ. ਸੀਮਾ ਅੱਤਰੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਪੈਂਦੇ ਸਿਹਤ ਕੇਂਦਰ ਬਲਖੰਡੀ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸੀਮਾ ਅੱਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ ਵਿੱਚ ਡਾਕਟਰ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਜਿਸ ਵਿਚ ਖਾਸ ਤੌਰ 'ਤੇ ਉਨ੍ਹਾਂ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ ਜੋ ਜਿਆਦਾ ਖਤਰੇ ਵਿਚ ਹਨ। ਬਾਅਦ ਵਿੱਚ ਇਨ੍ਹਾਂ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਸਮੇਂ ਸਿਰ ਉਨ੍ਹਾਂ ਦਾ ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਦਵਾਈਆਂ ਵੀ ਉਸੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਜਿਹੀਆਂ ਔਰਤਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀ ਡਿਲੀਵਰੀ ਕਿਸ ਸਰਕਾਰੀ ਹਸਪਤਾਲ ਵਿੱਚ ਹੋਣੀ ਹੈ ਜਿੱਥੇ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕਰਨ ਲਈ, ਸਿਹਤ ਵਿਭਾਗ ਇਸ ਦਿਨ ਨੂੰ ਮਹੀਨੇ ਵਿੱਚ ਦੋ ਵਾਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਉਣ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਜਿੰਨੀ ਜਲਦੀ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ, ਓਨੀ ਜਲਦੀ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ।ਇਸ ਮੌਕੇ ਹੋਰ ਵੀ ਸਮੂਹ ਸਟਾਫ ਹਾਜ਼ਰ ਸੀ।