ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਅਤੇ ਖੂਨਦਾਨ ਕੈਂਪ ਦੇ ਦੂਜੇ ਦਿਨ ਹੋਵੇਗਾ ਵਿਸ਼ਾਲ ਨਗਰ ਕੀਰਤਨ, ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ
ਮੋਗਾ, 15 ਸਤੰਬਰ (ਜਸ਼ਨ): ਸ਼੍ਰੋਮਣੀ ਸ਼ਹੀਦ ਜੀਵਨ ਸਿੰਘ ਵੈੱਲਫੇਅਰ ਕਲੱਬ ਮੋਗਾ ਵੱਲੋਂ ‘ਰੰਘਰੇਟੇ ਗੁਰੂ ਕੇ ਬੇਟੇ’ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਮਾਗਮ ਦੀ ਆਰੰਭਤਾ ਅੱਜ ਸ਼੍ਰੀ ਅਖੰਡ ਪਾਠਾਂ ਸਾਹਿਬ ਦੀ ਲੜੀ ਨਾਲ ਹੋਈ । ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਚੇਅਰਮੈਨ ਅਰਜੁਨ ਕੁਮਾਰ ਨੇ ਦੱਸਿਆ ਕਿ ਅੱਜ ‘ਮੋਗਾ ਦੇ ਵਾਰਡ ਨੰਬਰ 40 ਦੀ ਇੰਦਰਾ ਕਾਲੋਨੀ ਵਿਖੇ ਸਮਾਗਮ ਦੀ ਆਰੰਭਤਾ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤੀ ਗਈ ਅਤੇ ਕੱਲ 16 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ 17 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਉਹਨਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਸ਼ਹੀਦ ਜੀਵਨ ਸਿੰਘ ਵੈੱਲਫੇਅਰ ਕਲੱਬ ਮੋਗਾ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਕਰਵਾਏ ਜਾ ਰਹੇ ਇਹਨਾਂ ਸਮਾਗਮਾਂ ਵਿਚ ਹੁੰਮ ਹੁੰਮਾ ਕੇ ਪਹੁਚੰਣ ਦੀ ਕ੍ਰਿਪਾਲਤਾ ਕਰਨ। ਉਹਨਾਂ ਦੱਸਿਆ ਕਿ ਸਮਾਗਮਾਂ ਦੌਰਾਨ ਸੰਸਦ ਮੈਂਬਰ ਮੁਹੰਮਦ ਸਦੀਕ , ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ,ਸਾਬਕਾ ਵਿਧਾਇਕ ਡਾ: ਹਰਜੋਤ ਕਮਲ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਡਿਪਟੀ ਕਮਿਸ਼ਨ ਸ. ਕੁਲਵੰਤ ਸਿੰਘ, ਕਮਿਸ਼ਨਰ ਮੈਡਮ ਪੂਨਮ ਅਤੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਤੋਂ ਇਲਾਵਾ ਅਹਿਮ ਸ਼ਖਸੀਅਤਾਂ ਸਮਾਗਮ ਵਿਚ ਸ਼ਿਰਕਤ ਕਰਨ ਰਹੀਆਂ ਹਨ।