ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ‘ਚ ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਵੱਲੋਂ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ
ਮੋਗਾ, 18 ਸਤੰਬਰ (ਜਸ਼ਨ): ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਨੇ, ਮੋਗਾ ਦੇ ਸ਼ਹੀਦੀ ਪਾਰਕ ਵਿਖੇ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ‘ਚ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਖ਼ੂਨਦਾਨ ਕਰਕੇ ਪ੍ਰਧਾਨ ਮੰਤਰੀ ਦੀ ਆਪਣੇ ਦੇਸ਼ ਦੀ ਮਜਬੂਤੀ ਪ੍ਰਤੀ ਰੱਖੀ ਜਾਂਦੀ ਸੋਚ ਨੂੰ ਹੋਰ ਪਰਪੱਕ ਕੀਤਾ ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਆਖਿਆ ਕਿ ਭਾਜਪਾ ਵੱਲੋਂ 1 ਸਤੰਬਰ ਤੋਂ 2 ਅਕਤੂਬਰ ਤੱਕ ਪੂਰਾ ਇਕ ਮਹੀਨਾ ਭਾਜਪਾ ਆਗੂਆਂ ਵੱਲੋਂ ਸਮੁੱਚੇ ਦੇਸ਼ ਵਿਚ ਲੋਕ ਹਿਤੂ ਕਾਰਜਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕ ਭਲਾਈ ਕਾਰਜਾਂ ਦੇ ਨਾਲ ਨਾਲ ਸਰਕਾਰ ਦੀਆਂ ਹਿੱਤਕਾਰੀ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ।ਉਹਨਾਂ ਆਖਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਸ਼ਹੀਦਾਂ ਨੂੰ ਸਮਰਪਿਤ ਹੁੰਦਿਆਂ ‘ਮੇਰੀ ਮਾਟੀ ਮੇਰਾ ਦੇਸ਼ ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਪਰ ਹੁਣ ਦੇਸ਼ ਦੇ ਆਮ ਲੋਕਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਲਈ ਦੇਸ਼ ਹਿਤ ਦੇ ਪ੍ਰੋਗਰਾਮ ਆਪ ਮੁਹਾਰੇ ਉਲੀਕੇ ਨੇ ।ਡਾ: ਸੀਮਾਂਤ ਗਰਗ ਨੇ ਦੱਸਿਆ ਕਿ 20 ਸਤੰਬਰ ਤੋਂ 22 ਸਤੰਬਰ ਤੱਕ ਆਯੂਸ਼ਮਾਨ ਸਿਹਤ ਕਾਰਡ ਕੈਂਪ ਲਗਾਇਆ ਜਾਵੇਗਾ ਅਤੇ 26 ਸਤੰਬਰ ਤੋਂ 2 ਅਕਤੂਬਰ ਤੱਕ ਵੱਖ ਵੱਖ ਤਰਾਂ ਦੇ ਸੇਵਾ ਸੰਕਲਪਾਂ ਦੁਆਰਾ ਜਨ ਭਲਾਈ ਦੇ ਕਾਰਜਾਂ ਨੂੰ ਸਰਅੰਜਾਮ ਦਿੱਤਾ ਜਾਵੇਗਾ ਤਾਂ ਕਿ ਭਾਜਪਾ ਸਮੁੱਚੇ ਦੇਸ਼ ਨੂੰ ਇਕ ਮਾਲਾ ਵਿਚ ਪਿਰੋਣ ਦਾ ਸੁਨੇਹਾ ਦੇ ਸਕੇ।ਇਸ ਖ਼ੂਨਦਾਨ ਕੈਂਪ ਦੀ ਸਫ਼ਲਤਾ ਲਈ ਸਿਵਲ ਹਸਪਤਾਲ ਮੋਗਾ ਦੀ ਟੀਮ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਖ਼ੂਨਦਾਨੀਆਂ ਨੂੰ ਫਲ ਅਤੇ ਦੁੱਧ ਵੀ ਵੰਡਿਆ ਗਿਆ। ਇਸ ਮੌਕੇ ਬਲਦੇਵ ਗਿੱਲ ਜ਼ਿਲ੍ਹਾ ਵਾਈਸ ਪ੍ਰਧਾਨ ,ਜਿਲ੍ਹਾ ਮਹਾਂ ਮੰਤਰੀਵਿੱਕੀ ਸਿਤਾਰਾ, ਸਤੀਸ਼ ਕੁਮਾਰ ਸਿੰਗਲਾ, ਰਾਜੇਸ਼ ਗੁਪਤਾ, ਦੀਪਕ ਅਰੋੜਾ, ਅੰਕਿਤ ਸਾਹਨੀ, ਹਰਸ਼ ਨੰਦਾ,ਦੀਪਕ ਰੇਹਾਨ, ਮੁਕੇਸ਼ ਸ਼ਰਮਾ, ਹੇਮੰਤ ਸੂਦ, ਅਮਿਤ ਗੁਪਤਾ ਮੰਡਲ ਪ੍ਰਧਾਨ, ਪਵਨ ਗਰਗ, ਰਾਜੀਵ ਗੋਇਲ, ਤਰਸੇਮ, ਮਹੇਸ਼ ਗੁਪਤਾ, ਅਸ਼ੀਸ਼ ਸਿੰਗਲਾ ਆਦਿ ਹਾਜ਼ਰ ਸਨ ।