ਪਟਿਆਲਾ ‘ਚ ਹੋਈ ਪਹਿਲੀ ‘ਗਿਆਨ ਖੜਗ’ ਕਨਵੈਨਸ਼ਨ ‘ਚ ਚੇਅਰਮੈਨ ਸੰਜੀਵ ਕੁਮਾਰ ਸੈਣੀ ਵੱਲੋਂ ਕੀਤੀ ਗਈ ਸ਼ਿਰਕਤ
ਪਟਿਆਲਾ, 22 ਸਤੰਬਰ ((ਇੰਟਰਨੈਸ਼ਨਲ ਪੰਜਾਬੀ ਨਿਊਜ਼ /ਜਸ਼ਨ) : ਪਟਿਆਲਾ ਵਿਖੇ ‘ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ’ ਅਤੇ ‘ਆਪਣਾ ਪੰਜਾਬ ਫਾਊਂਡੇਸ਼ਨ’ ਵੱਲੋਂ ਆਪਣੀ ਪਹਿਲੀ ‘ਗਿਆਨ ਖੜਗ’ ਕਨਵੈਨਸ਼ਨ ਕੀਤੀ ਗਈ। ਇਹ ਸੰਸਥਾ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਿਹਤ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਕਨਵੈਨਸ਼ਨ ‘ਚ ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਅਤੇ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਦੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਉਚੇਚੇ ਤੌਰ ਸ਼ਿਰਕਤ ਕੀਤੀ।
ਕਨਵੈਨਸ਼ਨ ਦੌਰਾਨ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀ ਸੈਣੀ ਨੇ ਆਪਣਾ ਤਜ਼ਰਬਾ ਸਾਝਾਂ ਕਰਦਿਆਂ ਆਖਿਆ ਕਿ ‘ਗਿਆਨ ਖੜਗ’ ਕਨਵੈਨਸ਼ਨ ‘ਚ ਜਾਣ ਦਾ ਤਜਰਬਾ ਸ਼ਾਨਦਾਰ ਰਿਹਾ । ਉਹਨਾਂ ਕਿਹਾ ਕਿ ਇਹ ‘ਗਿਆਨ ਖੜਗ’ ਸੰਮੇਲਨਾਂ ਦੀ ਲੜੀ ਦੀ ਸ਼ੁਰੂਆਤ ਹੈ ਅਤੇ ਇਸ ਤੋਂ ਬਾਅਦ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਸਮਾਗਮ ਉਲੀਕੇ ਜਾਣਗੇ ਤਾਂ ਕਿ ਅਜਿਹੇ ਸੰਮੇਲਨ, ਸਿੱਖਿਆ ਦੇ ਖੇਤਰ ਵਿੱਚ ਨਵੀਨਤਮ ਰੁਝਾਨਾਂ ਅਤੇ ਵਧੀਆ ਅਭਿਆਸਾਂ ਦਾ, ਗੇਟਵੇ ਬਣਨ । ਉਹਨਾਂ ਸਭ ਨੂੰ ਮਿਲ ਕੇ ਸਿੱਖਿਆ ਦੇ ਭਵਿੱਖ ਨੂੰ ਨਵਾਂ ਆਕਾਰ ਦੇਣ ਦਾ ਸੰਕਲਪ ਦੁਹਰਾਇਆ।
ਸਮਾਗਮ ਉਪਰੰਤ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ‘ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ’ ਅਤੇ ‘ਆਪਣਾ ਪੰਜਾਬ ਫਾਊਂਡੇਸ਼ਨ’ ਵੱਲੋਂ ਪੰਜਾਬ 'ਚ, ਭਵਿੱਖ ਦਾ ਐਜੂਕੇਸ਼ਨਲ ਰੋਡ ਮੈਪ ਤਿਆਰ ਕੀਤਾ ਗਿਆ ਹੈ, ਜਿਸ ਨੂੰ ਫੈੱਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੱਲੋਂ ਸੈਂਕੜੈ ਪਿ੍ਰੰਸੀਪਲਾਂ ਅਤੇ ਮੈਨੇਜਮੈਂਟ ਮੈਂਬਰਾਂ ਦੀ ਹਾਜ਼ਰੀ ਵਿੱਚ ਜਾਰੀ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਰੋਡ ਮੈਪ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਬੱਚਿਆਂ ਦੀ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਅਕਾਦਮਿਕ ਗਤੀਵਿਧੀ , ਸਕਿੱਲ ਡਿਵੈਲਪਮੈਂਟ ਅਤੇ ਖੇਡਾਂ ਕਦੋਂ ਤੇ ਕਿਵੇਂ ਕਰਵਾਉਣ ਦੇ ਨਾਲ ਨਾਲ ਬੱਚਿਆਂ ਨੂੰ ਹੋਰ ਕਿਹੜੀਆਂ ਗਤੀਵਿਧੀਆਂ ’ਚ ਸਰਗਰਮ ਰੱਖਣਾ ਹੈ ।