ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਨੇ ਰਾਜ ਤੇ ਰਾਸ਼ਟਰੀ ਪੱਧਰ ਦੇ ਅਬੈਕਸ ਅਤੇ ਯੋਗਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ
ਮੋਗਾ 28 ਸਤੰਬਰ: (ਜਸ਼ਨ): ਮੋਗਾ ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਕਰਨ ਅਰੋੜਾ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਵੇਂ ਰਨਰ ਅੱਪ ਦਾ ਖਿਤਾਬ ਹਾਸਲ ਕੀਤਾ ਇਸ ਮੁਕਾਬਲੇ ਵਿੱਚ ਉਸਨੇ ਅੱਠ ਮਿੰਟਾਂ ਵਿੱਚ 170 ਸੁਆਲ ਹੱਲ ਕੀਤੇ। ਇਹ ਮੁਕਾਬਲੇ ਲਵਲੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਨ ਅਤੇ ਇਨ੍ਹਾਂ ਵਿਚ ਲਗਭਗ 2500 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਸੀ । ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਕਰਨ ਅਰੋੜਾ ਨੂੰ ਮੈਰਿਟ ਸਰਟੀਫਿਕੇਟ ਮਿਲਿਆ। ਯੋਗਾ ਦੇ ਆਨ ਲਾਈਨ ਮੁਕਾਬਲਿਆਂ ਵਿੱਚ ਕਰਨ ਅਰੋੜਾ ਨੇ ਇਕ ਮਿੰਟ ਵਿੱਚ ਦਸ ਆਸਣ ਕੀਤੇ। ਇਹਨਾਂ ਮੁਕਾਬਲਿਆਂ ਵਿੱਚ 788 ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਜਿਸ ਵਿੱਚ ਵਰਲਡ ਵਾਈਡ ਬੁੱਕ ਆਫ ਰਿਕਾਰਡ ਵਿੱਚ ਕਰਨ ਅਰੋੜਾ ਨੇ ਰਿਕਾਰਡ ਸਥਾਪਤ ਕੀਤਾ। ਸਕੂਲ ਪਹੁੰਚਣ ਤੇ ਕਰਨ ਅਰੋੜਾ ਦਾ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਨੇ ਆਪਣੇ ਹੋਣਹਾਰ ਵਿਦਿਆਰਥੀ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਇਹੋ ਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕੀਤਾ।