ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾੳਣ ਸਬੰਧੀ ਜਾਗਰੁਕਤਾ ਮੁਹਿੰਮ ਤੇਜ

ਮੋਗਾ 28 ਸਤੰਬਰ: (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋ ਪਿੰਡ ਚੂਹੜਚੱਕ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਮੌਕੇ ਡਾ ਗੁਰਬਾਜ ਸਿੰਘ ਵੱਲੋਂ ਕਿਸਾਨਾਂ ਨੂੰ ਖਾਦਾਂ ਅਤੇ ਸਪਰੇਆਂ ਦੀ ਸਹੀ ਵਰਤੋ ਬਾਰੇ ਜਾਗਰੂਕ ਕੀਤਾ ਅਤੇ ਖੇਤੀ ਲਾਗਤ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹ: ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਬਾਰੇ ਦੱਸਿਆ।ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ  ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਹਾ ਲੈ ਰਹੇ ਕਿਸਾਨਾਂ ਨੂੰ ਈ ਕੇ.ਵਾਈ.ਸੀ ਕਰਵਾੳਣ ਲਈ ਪ੍ਰੇਰਿਆ। ਉਹਨਾ ਕਿਸਾਨਾ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾੳਣ ਸਬੰਧੀ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ।ਇਸ ਮੌਕੇ ਕੁਲਵਿੰਦਰ ਸਿੰਘ ਬੀ.ਟੀ.ਐਮ ਨੇ ਕਿਸਾਨਾਂ ਨੰ ਨੂੰ ਖੇਤੀ ਸਹਾਇਕ ਧੰਦੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਤਮਾ ਸਕੀਮ ਤਹਿਤ ਮਿਲਣ ਵਾਲੀ ਸਹੂਲਤ ਬਾਰੇ, ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ। ਉਹਨਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਲਈ ਸਰਫੇਸ ਸੀਡਰ ਮਸ਼ੀਨਰੀ ਦੀ ਵਰਤੋਂ ਬਾਰੇ ਦੱਸਿਆ। ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ।ਇਸ ਮੌਕੇ ਰਾਮ ਸਿੰਘ, ਗੁਰਪ੍ਰੀਤ ਸਿੰਘ, ਜੰਗਸ਼ੇਰ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਬਿੱਕਰ ਸਿੰਘ, ਰਾਜਵਿੰਦਰ ਸਿੰਘ, ਸੁਖਰਾਜ ਸਿੰਘ, ਦਿਲਬਾਗ ਸਿੰਘ ਆਦਿ ਕਿਸਾਨ ਹਾਜ਼ਰ ਸਨ।