ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 'ਮੇਰੀ ਮਾਟੀ ਮੇਰਾ ਦੇਸ਼' ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ
ਮੋਗਾ, 5 ਅਕਤੂਬਰ (ਜਸ਼ਨ ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੇ ਅੰਤਰਗਤ 'ਮੇਰੀ ਮਾਟੀ ਮੇਰਾ ਦੇਸ਼' ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਤੇ ਮੁਕਾਬਲੇ ਆਯੋਜਿਤ ਕੀਤੇ ਗਏ । ਇਸ ਪ੍ਰੋਗਰਾਮ ਦੇ ਅੰਤਰਗਤ ਲੇਖ ਮੁਕਾਬਲੇ, ਰੰਗੋਲੀ ਮੁਕਾਬਲੇ, ਕਲਾ ਮੁਕਾਬਲੇ ਤੇ ਦੇਸ਼ ਭਗਤੀ ਦੇ ਗੀਤ ਸਕੂਲ ਦੇ ਚਾਰ ਹਾਊਸ ਜੁਪੀਟਰ, ਮਰਕਰੀ, ਮਾਰਸ ਤੇ ਵੀਨਸ ਵਿਚਕਾਰ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ - ਆਪਣੇ ਹਾਊਸ ਦੇ ਲਈ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਦੇਸ਼ ਭਗਤੀ ਦੇ ਗੀਤ ਮੁਕਾਬਲਿਆਂ ਵਿੱਚ ਅਧਿਆਪਕਾ ਰੀਮਾ ਕੌੜਾ ਅਤੇ ਹਰਪ੍ਰੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿੱਚ ਵੀਨਸ ਹਾਊਸ ਦੀ ਵਿਦਿਆਰਥਨ ਨੇਹਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਮੁਕਾਬਲਿਆਂ ਵਿੱਚ ਜਸਪ੍ਰੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਮਾਰਸ ਹਾਊਸ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਲਾ ਮੁਕਾਬਲੇ ਵਿੱਚ ਪ੍ਰਵੀਨ ਕੌਰ ਤੇ ਸੁਖਦੀਪ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ । ਵੀਨਸ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਵਿੱਚ ਰਿਚਾ ਸ਼ਰਮਾ, ਮਮਤਾ ਸ਼ਰਮਾ ਅਤੇ ਸਰਬਜੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ । ਲੇਖ ਮੁਕਾਬਲਿਆਂ ਵਿੱਚ ਵੀ ਵਿਨਸ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਵੀਨਸ ਹਾਊਸ ਸਭ ਤੋਂ ਵੱਧ ਮੁਕਾਬਲਿਆਂ ਵਿੱਚ ਜੇਤੂ ਰਿਹਾ। ਜਿਸ ਨਾਲ ਵਿਨਸ ਹਾਊਸ ਦੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸਮੇਂ-ਸਮੇਂ ਤੇ ਕਈ ਤਰ੍ਹਾਂ ਦੇ ਮੁਕਾਬਲੇ ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਆਪਣੇ ਅੰਦਰ ਛਿਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰ ਸਕਣ ।