‘ਸੰਕਲਪ ਸਪਤਾਹ’’ ਤਹਿਤ ਦੇ 5ਵੇਂ ਦਿਨ ਸਿੱਖਿਆ ਵਿਭਾਗ ਵੱਲੋਂ ਸਿ਼ਕਸ਼ਾ ਏਕ ਸੰਕਲਪ ਪ੍ਰੋਗਰਾਮ ਦਾ ਆਯੋਜਨ
ਨਿਹਾਲ ਸਿੰਘ ਵਾਲਾ (ਮੋਗਾ) 7 ਅਕਤੂਬਰ:(ਜਸ਼ਨ): ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ ‘‘ਸੰਕਲਪ ਸਪਤਾਹ’’ ਦਾ ਆਯੋਜਨ ਕੀਤਾ ਜਾ ਚੁੱਕਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਿਮਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਦੇ ਪੰਜਵੇਂ ਦਿਨ ਅੱਜ ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਧੂੜਕੋਟ ਰਣਸੀਂਹ ਵਿਖੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿਕਸ਼ਾ ਏਕ ਸੰਕਲਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 150 ਤੋਂ ਵਧੇਰੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਸਿੱਖਿਆ ਵਿਭਾਗ ਦੇ ਉੱਚ ਪੱਧਰੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਨੂੰ ਚੰਗੇਰੀ ਪੜ੍ਹਾਈ ਕਰਕੇ ਆਪਣੇ ਸਕੂਲ, ਆਪਣੇ ਜਿ਼ਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚਿਆਂ ਦੇ ਡਿਜੀਟਲ ਲਿਟਰੇਸੀ, ਅਨੰਦ ਨਾਲ ਗਿਆਨ ਵਿੱਚ ਵਾਧਾ ਕਰਨਾ, ਪੜੇਗੀ ਬੇਟੀ ਤੋਂ ਬੜੇਗੀ ਬੇਟੀ ਆਦਿ ਵਿਸਿ਼ਆਂ ਉੱਪਰ ਪੇਟਿੰਗ ਅਤੇ ਲੇਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹ ਮੁਕਾਬਲੇ 5 ਅਕਤੂਬਰ ਤੋਂ ਬਲਾਕ ਨਿਹਾਲ ਸਿੰਘ ਵਾਲਾ ਦੇ 84 ਸਕੂਲਾਂ ਵਿੱਚ ਸ਼ੁਰੂ ਕੀਤੇ ਹੋਏ ਸਨ ਜਿਹਨਾਂ ਵਿੱਚ 400 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਨ੍ਹਾਂ 400 ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ 150 ਤੋਂ ਵਧੇਰੇ ਬੱਚਿਆਂ ਨੇ ਅੱਜ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਬੱਚਿਆਂ ਵਿੱਚ ਇਨ੍ਹਾ ਮੁਕਾਬਲਿਆਂ ਪ੍ਰਤੀ ਬੜਾ ਉਤਸ਼ਾਹ ਦੇਖਣ ਨੁੰ ਮਿਲਿਆ। ਇਸ ਤੋਂ ਇਲਾਵਾ ਕਰਮਜੀਤ ਕੌਰ ਅਤੇ ਨਿਰਮਲਜੀਤ ਕੌਰ ਨੂੰ ਸਭ ਤੋਂ ਉੱਤਮ ਅਧਿਆਪਕ ਅਤੇ ਏਕਮਬੀਰ ਕੌਰ ਨੂੰ ਸਭ ਤੋਂ ਉੱਤਮ ਵਿਦਿਆਰਥੀ ਦੇ ਖਿਤਾਬ ਨਾਲ ਸਨਮਾਨਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਕਲਪ ਸਪਤਾਹ ਤਹਿਤ 9 ਅਕਤੂਬਰ ਤੱਕ ਲਗਾਤਾਰ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।