ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਅੰਤਰਗਤ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਾਸਲ

ਮੋਗਾ, 26 ਅਕਤੂਬਰ (ਜਸ਼ਨ): ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਅੰਤਰਗਤ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਿਸ ਵਿੱਚ ਜਪਨਾਜ ਕੰਬੋਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਗੋਲਡ ਮੈਡਲ ਅਤੇ ਤਿੰਨ ਕਾਂਸੀ ਦੇ ਤਗਮਿਆਂ ਤੇ ਕਬਜ਼ਾ ਕਰਦੇ ਹੋਏ 25000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਲਖਵਿੰਦਰ ਸਿੰਘ ਵਿਦਿਆਰਥੀ ਨੇ ਇੱਕ ਗੋਲਡ ਮੈਡਲ ਜਿੱਤਦੇ ਹੋਏ 10000 ਰੁਪਏ ਨਕਦ ਇਨਾਮ ਹਾਸਲ ਕੀਤਾ। ਰਾਜਬੀਰ ਸਿੰਘ ਸਿੱਧੂ ਨੇ ਕਾਂਸੀ ਦਾ ਮੈਡਲ ਜਿੱਤਦੇ ਹੋਏ 5000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਇਸ ਤਰ੍ਹਾਂ ਸਕੂਲ ਨੇ ਦੋ ਗੋਲਡ ਮੈਡਲ ਅਤੇ ਚਾਰ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ ਅਤੇ ਇਹਨਾਂ ਖੇਡਾਂ ਵਿੱਚ ਕੁੱਲ ਛੇ ਮੈਡਲ ਹਾਸਲ ਕੀਤੇ। ਸਕੂਲ ਪਹੁੰਚਣ ਤੇ ਸਾਰੇ ਵਿਦਿਆਰਥੀਆਂ ਅਤੇ ਕੋਚ ਧਰਮਿੰਦਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ । ਸਾਰੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਵੱਲੋਂ   ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।