ਬਲੂਮਿੰਗ ਬਡਜ਼ ਸਕੂਲ਼ ਦੇ ਬੈਡਮਿੰਟਨ ਖਿਡਾਰੀਆਂ ਨੇ ਪ੍ਰਾਇਮਰੀ ਜ਼ਿਲਾ ਪੱਧਰੀ ਖੇਡਾਂ ਵਿੱਚ ਜਿੱਤੇ ਮੈਡਲ

ਮੋਗਾ, 8 ਨਵੰਬਰ (ਜਸ਼ਨ) :ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਬੈਡਮਿੰਟਨ ਦੇ ਖਿਡਾਰੀਆਂ ਨੇ ਜ਼ਿਲਾ ਪੱਧਰੀ ਪ੍ਰਾਇਮਰੀ ਖੇਡਾਂ ‘ਚ ਬੈਡਮਿੰਟਨ ਟੀਮ ਅੰਡਰ-11 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਲੜਕੀਆਂ ਨੇ ਗੋਲਡ ਮੈਡਲ ਦੇ ਨਾਲ-ਨਾਲ ਟ੍ਰਾਫੀ ਤੇ ਵੀ ਕਬਜ਼ਾ ਕੀਤਾ। ਅੰਡਰ-11 ਉਮਰ ਵਰਗ ਵਿੱਚ ਲੜਕਿਆਂ ਨੇਂ ਵੀ ਸਿਲਵਰ ਮੈਡਲ ਜਿੱਤਿਆ ਅਤੇ ਐਥਲੈਟਿਕਸ ਵਿੱਚ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਕੀਤਾ ਗਿਆ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਹਨਾਂ ਖਿਡਾਰੀਆਂ ਨੂੰ ਸਟੇਜ ਉੱਪਰ ਬੁਲਾ ਕੇ ਸ਼ਾਬਾਸ਼ੀ ਦਿੱਤੀ ਅਤੇ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲਾ ਪੱਧਰੀ ਪ੍ਰਾਇਮਰੀ ਖੇਡਾਂ ਜੋ ਕਿ 2, 3, 4 ਨਵੰਬਰ ਨੂੰ ਬਿਲਾਸਪੁਰ ਅਤੇ ਪੱਤੋ ਹੀਰਾ ਸਿੰਘ ਵਿਖੇ ਹੋਈਆਂ ਸਨ, ਵਿੱਚ ਬੈਡਮਿੰਟਨ ਟੀਮ ਵਿੱਚ ਅੰਡਰ-11 ਉਮਰ ਵਰਗ ਵਿੱਚ ਲੜਕੀਆਂ ਨੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਟ੍ਰਾਫੀ ਜਿੱਤੀ। ਇਸ ਟੀਮ ਵਿੱਚ ਸਕੂਲ਼ ਦੀ ਜੈਨੀਫਰ ਅਤੇ ਹਰਸੀਰਤ ਕੌਰ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਲੜਕਿਆਂ ਦੀ ਟੀਮ ਵਿੱਚ ਅੰਡਰ-11 ਉਮਰ ਵਰਗ ਵਿੱਚ ਪਹਿਲੀ ਕਲਾਸ ਦੇ ਐਲਕਸ ਅਤੇ ਪੰਜਵੀ ਕਲਾਸ ਦੇ ਅਭਿਜੋਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕਰਦਿਆਂ ਸਿਲਵਰ ਮੈਡਲ ਜਿੱਤਿਆ। ਇਸ ਤੋਂ ਇਲਾਵਾ ਐਥਲੈਟਿਕਸ ਮੁਕਾਬਲਿਆਂ ਵਿੱਚ 100 ਮੀਟਰ ਰੇਸ ਦੌਰਾਨ ਆਪਣੀ ਦੌੜ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੇਣੀ ਜੀ ਨੇ ੳਚੇਚੇ ਤੌਰ ਤੇ ਜੇਤੂ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਸਪੋਰਟਸ ਸਟਾਫ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਉਹਨਾਂ ਦੱਸਿਆ ਕਿ ਸਕੁਲ ਵਿੱਚ ਵਿਦਿਆਰਥੀਆ ਨੂੰ ਖੇਡਾਂ ਪ੍ਰਤੀ ਜਾਗਰੁਕ ਕਰਨ ਲਈ ਇੰਟਰਨੈਸਨਲ ਲੈਵਲ ਦਾ ਇਨਫ੍ਰਾਸਟਰਕਚਰ ਮੁਹੱਇਆ ਕਰਵਾਇਆਗਿਆ ਹੈ ਜਿਸ ਨਾਲ ਵਿਦਿਆਰਥੀਆਂ ਦੇ ਖੇਡ ਦਾ ਪੱਧਰ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।