ਹੇਮਕੁੰਟ ਸਕੂਲ ਵਿੱਖੇ ਗੁਰਬਾਣੀ ਸਬੰਧੀ ਸੈਮੀਨਾਰ ਆਯੋਜਿਤ
ਕੋਟਈਸੇ ਖਾਂ, 17 ਨਵੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿਖੇ ਵਿਅਕਤੀਗਤ ਸ਼ਖਸੀਅਤ ਉਸਾਰੀ ਸਬੰਧੀ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਸੰਸਥਾ ਦੇ ਬੁਲਾਰੇ ਸ: ਰਾਜਪਾਲ ਸਿੰਘ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਬਾਣੀ ਪੜ੍ਹਣ ਅਤੇ ਉੱਚ ਨੈਤਿਕ ਕਦਰਾਂ ਕੀਮਤਾ ਦੇ ਧਾਰਨੀ ਬਣਨ, ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਕਾਰਜ ਕੁਸ਼ਲਤਾਵਾਂ ਬਾਰੇ ਭਰਭੂਰ ਰੌਚਕ ਤਰੀਕੇ ਨਾਲ ਚਾਨਣਾ ਪਾਇਆਂ । ਇਸ ਸਮੇਂ ਉਹਨਾਂ ਦੇ ਨਾਲ ਸ: ਰਤਨ ਸਿੰਘ ਮੋਗਾ ,ਸ: ਹਰਦੀਪ ਸਿੰਘ ਕਡੋਰੀਕਲਾਂ ਅਤੇ ਸ: ਗੁਰਮਮੁੱਖ ਸਿੰਘ ਆਦਿ ਹਾਜ਼ਰ ਸਨ ।ਸੈਮੀਨਾਰ ਦੌਰਾਨ ਗਤੀਵਧੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਕਿਤਾਬਾ ਭੇਂਟ ਕਰਕੇ ਸਨਮਾਨਿਤ ਕੀਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਜੇ ਕਰਦੇ ਹੋਏ ਦੱਸਿਆ ਕਿ ਸਾਨੂੰ ਗੁਰਬਾਣੀ ਨਾਲ ਜੁੜ ਕੇ ਰਹਿਣਾ ਚਾਹੀਦਾ ਅਤੇ ਜਪੁਜੀ ਸਾਹਿਬ,ਮੂਲ-ਮੰਤਰ ਦਾ ਪਾਠ ਰੋਜ਼ਾਨਾ ਕਰਨ ਬਾਰੇ ਪ੍ਰੇਰਿਤ ਕੀਤਾ।ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਅਤੇ ਵਾਇਸ ਪਿ੍ਰੰਸੀਪਲ ਜਤਿੰਦਰ ਸ਼ਰਮਾ ਨੇ ਇਸ ਸੈਮੀਨਾਰ ਵਿੱਚ ਦੱਸੇ ਹੋਏ ਉੱਚ ਅਧਿਆਤਮਿਕ ਵਿਚਾਰਾ ਆਪਣੇ ਜਿੰਦਗੀ ਵਿੱਚ ਅਪਣਾਉਣ ਬਾਰੇ ਦੱਸਿਆ । ਆਏ ਹੋਏ ਸੰਸਥਾਂ ਦੇ ਬੁਲਾਰਿਆਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਪਿ੍ਰੰਸੀਪਲ ਮੇਡਮ ਨੇ ਉਹਨਾਂ ਦਾ ਇੱਥੇ ਪਹੁੰਚਣ ਤੇ ਧੰਨਵਾਦ ਕੀਤਾ।ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ ।